ਅੱਤ ਦੀ ਗਰਮੀ ਨੂੰ ਦੇਖਦਿਆਂ ਸਕੂਲਾਂ ਦਾ ਬਦਲਿਆ ਸਮਾਂ, ਪਟਨਾ ਦੇ DM ਵੱਲੋਂ ਹੁਕਮ ਜਾਰੀ

Sunday, May 17, 2026 - 08:09 PM (IST)

ਅੱਤ ਦੀ ਗਰਮੀ ਨੂੰ ਦੇਖਦਿਆਂ ਸਕੂਲਾਂ ਦਾ ਬਦਲਿਆ ਸਮਾਂ, ਪਟਨਾ ਦੇ DM ਵੱਲੋਂ ਹੁਕਮ ਜਾਰੀ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਭਿਆਨਕ ਗਰਮੀ ਅਤੇ ਤੇਜ਼ ਧੁੱਪ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਦੁਪਹਿਰ ਦੇ ਸਮੇਂ ਅਸਮਾਨ ਤੋਂ ਵਰ੍ਹਦੀ ਅੱਗ ਕਾਰਨ ਹੁਣ ਬੱਚਿਆਂ ਦੀ ਸਿਹਤ 'ਤੇ ਵੀ ਖਤਰਾ ਮੰਡਰਾਉਣ ਲੱਗਾ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲਿਆ ਹੈ। 

ਪਟਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ (DM) ਡਾ. ਤਿਆਗਰਾਜਨ ਐਸ.ਐਮ. ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਮੁਤਾਬਕ, 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਵੇਰੇ 11:00 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਪੜ੍ਹਾਈ ਜਾਂ ਹੋਰ ਗਤੀਵਿਧੀ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਦੁਪਹਿਰ ਦੀ ਤੇਜ਼ ਗਰਮੀ ਬੱਚਿਆਂ ਦੇ ਸਿਹਤ ਅਤੇ ਜੀਵਨ ਲਈ ਖਤਰਨਾਕ ਸਾਬਤ ਹੋ ਸਕਦੀ ਹੈ। 

ਪ੍ਰਸ਼ਾਸਨ ਦਾ ਇਹ ਨਵਾਂ ਹੁਕਮ ਸੋਮਵਾਰ, 18 ਮਈ 2026 ਤੋਂ ਲਾਗੂ ਹੋ ਜਾਵੇਗਾ ਅਤੇ ਵੀਰਵਾਰ, 21 ਮਈ 2026 ਤੱਕ ਪ੍ਰਭਾਵੀ ਰਹੇਗਾ। ਖਾਸ ਗੱਲ ਇਹ ਹੈ ਕਿ ਇਹ ਨਿਯਮ ਸਿਰਫ ਵੱਡੇ ਸਕੂਲਾਂ 'ਤੇ ਹੀ ਨਹੀਂ, ਸਗੋਂ ਪ੍ਰੀ-ਸਕੂਲ (ਪਲੇ ਸਕੂਲ) ਅਤੇ ਆਂਗਣਵਾੜੀ ਕੇਂਦਰਾਂ 'ਤੇ ਵੀ ਬਰਾਬਰ ਲਾਗੂ ਹੋਵੇਗਾ। 

ਸਕੂਲ ਮੈਨੇਜਮੈਂਟ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਹੁਕਮ ਦੇ ਅਨੁਸਾਰ ਹੀ ਆਪਣੀਆਂ ਕਲਾਸਾਂ ਦਾ ਸਮਾਂ ਤੈਅ ਕਰਨ। ਇਸ ਦੇ ਨਾਲ ਹੀ ਮਾਪਿਆਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਬੱਚਿਆਂ ਨੂੰ ਧੂਪ ਤੋਂ ਬਚਾਉਣ ਲਈ ਨਵੀਂ ਸਮਾਂ ਸਾਰਣੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ।  ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜਾਰੀ ਹੇਟਵੇਵ (Heatwave) ਅਲਰਟ ਨੂੰ ਦੇਖਦੇ ਹੋਏ ਇਹ ਸਖਤ ਕਦਮ ਚੁੱਕਿਆ ਗਿਆ ਹੈ ਤਾਂ ਜੋ ਬੱਚਿਆਂ ਨੂੰ ਲੂ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।


author

Inder Prajapati

Content Editor

Related News