ਚੱਲਦੀ ਸਕੂਲ ਵੈਨ ''ਚ ਲੱਗੀ ਅੱਗ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ,  ਮੁਜ਼ੱਫਰਨਗਰ ''ਚ ਵਾਪਰਿਆ ਹਾਦਸਾ

Friday, Apr 10, 2026 - 01:02 PM (IST)

ਚੱਲਦੀ ਸਕੂਲ ਵੈਨ ''ਚ ਲੱਗੀ ਅੱਗ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ,  ਮੁਜ਼ੱਫਰਨਗਰ ''ਚ ਵਾਪਰਿਆ ਹਾਦਸਾ

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਪਿੰਡ ਸਮਸਪੁਰ ਨੇੜੇ ਸ਼ੁੱਕਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇਕ ਸਕੂਲ ਵੈਨ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਪੰਜ ਵਿਦਿਆਰਥੀ ਅਤੇ ਵੈਨ ਦਾ ਡਰਾਈਵਰ ਗੰਭੀਰ ਰੂਪ ਨਾਲ ਝੁਲਸ ਗਏ ਹਨ। ਸਰਕਲ ਅਫ਼ਸਰ ਰਵੀਸ਼ੰਕਰ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਸ਼ੀਸ਼ ਇੰਗਲਿਸ਼ ਅਕੈਡਮੀ ਦੀ ਇਕ ਵੈਨ 'ਚ ਕਰੀਬ 10 ਬੱਚੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਅਚਾਨਕ ਵੈਨ 'ਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ, ਜਿਸ ਕਾਰਨ ਮੌਕੇ 'ਤੇ ਹਾਹਾਕਾਰ ਮਚ ਗਈ।

ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਮੁਹਿੰਮ ਸ਼ੁਰੂ ਕੀਤੀ। ਜ਼ਖਮੀ ਵਿਦਿਆਰਥੀਆਂ ਅਤੇ ਡਰਾਈਵਰ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਅਜਿਹਾ ਲੱਗਦਾ ਹੈ ਕਿ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਪੁਲਸ ਨੇ ਸਕੂਲ ਵੈਨ ਨੂੰ ਜ਼ਬਤ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News