ਸ਼ਰਮਨਾਕ: ਮਾਹਵਾਰੀ ਦੀ ਜਾਂਚ ਲਈ ਸਕੂਲ ''ਚ ਉਤਰਾਏ ਵਿਦਿਆਰਥਣਾਂ ਦੇ ਕੱਪੜੇ, ਪ੍ਰਿੰਸੀਪਲ ਸਣੇ 5 ਗ੍ਰਿਫ਼ਤਾਰ

Friday, Jul 11, 2025 - 09:05 AM (IST)

ਸ਼ਰਮਨਾਕ: ਮਾਹਵਾਰੀ ਦੀ ਜਾਂਚ ਲਈ ਸਕੂਲ ''ਚ ਉਤਰਾਏ ਵਿਦਿਆਰਥਣਾਂ ਦੇ ਕੱਪੜੇ, ਪ੍ਰਿੰਸੀਪਲ ਸਣੇ 5 ਗ੍ਰਿਫ਼ਤਾਰ

ਠਾਣੇ : ਠਾਣੇ ਦੇ ਇੱਕ ਨਿੱਜੀ ਸਕੂਲ ਦੀਆਂ ਕੁੜੀਆਂ ਨੂੰ ਮਾਹਵਾਰੀ ਆਉਣ ਦੀ ਜਾਂਚ ਕਰਨ ਲਈ ਕੱਪੜੇ ਉਤਾਰਨ ਦੇ ਦੋਸ਼ ਵਿੱਚ ਪੁਲਸ ਨੇ ਪ੍ਰਿੰਸੀਪਲ ਅਤੇ 5 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਸ਼ਾਹਪੁਰ ਇਲਾਕੇ ਵਿੱਚ ਸਥਿਤ ਇਸ ਸਕੂਲ ਦੇ ਟਾਇਲਟ ਵਿੱਚ ਖੂਨ ਦੇ ਧੱਬੇ ਦੇਖੇ ਜਾਣ ਤੋਂ ਬਾਅਦ ਵਿਦਿਆਰਥਣਾਂ ਦੇ ਕੱਪੜੇ ਉਤਾਰ ਦਿੱਤੇ ਗਏ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੂੰ ਮਾਹਵਾਰੀ ਆ ਰਹੀ ਹੈ ਜਾਂ ਨਹੀਂ। ਪੁਲਸ ਨੇ ਬੁੱਧਵਾਰ ਰਾਤ ਨੂੰ ਸਕੂਲ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਵੇਰੇ-ਸਵੇਰੇ ਕੰਬ ਗਈ ਧਰਤੀ, ਆਇਆ ਜ਼ਬਰਦਸਤ ਭੂਚਾਲ

ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਨੇ ਗੁੱਸੇ ਵਿਚ ਸਕੂਲ ਦੇ ਅਹਾਤੇ ਵਿੱਚ ਵਿਰੋਧ ਪ੍ਰਦਰਸ਼ਨ ਕਰਦੇ ਘਟਨਾ ਵਿੱਚ ਸ਼ਾਮਲ ਪ੍ਰਬੰਧਨ ਤੇ ਅਧਿਆਪਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਠਾਣੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਾਲਾਸਾਹਿਬ ਰਾਕਸ਼ੇ ਨੇ ਕਿਹਾ ਕਿ ਇਸ ਮਾਮਲੇ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ, ਜਿਸ ਦੀ ਅਗਵਾਈ ਬਲਾਕ ਸਿੱਖਿਆ ਅਧਿਕਾਰੀ ਕਰਨਗੇ। ਰਾਕਸ਼ੇ ਨੇ ਕਿਹਾ ਕਿ ਬਲਾਕ ਸਿੱਖਿਆ ਅਧਿਕਾਰੀ ਨੂੰ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਮਾਮਲੇ ਵਿੱਚ ਅਗਲੀ ਕਾਰਵਾਈ ਕਰੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸਕੂਲ ਪ੍ਰਿੰਸੀਪਲ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਸਕੂਲ ਵਿੱਚ 660 ਵਿਦਿਆਰਥਣਾਂ ਹਨ। 

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

ਸਕੂਲ ਦੀ ਇੱਕ ਵਿਦਿਆਰਥਣ ਦੇ ਸਰਪ੍ਰਸਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਨੁਸਾਰ, ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੇ ਆਡੀਟੋਰੀਅਮ ਵਿੱਚ ਬੁਲਾਇਆ ਗਿਆ ਅਤੇ ਇੱਕ ਪ੍ਰਾਜੈਕਟਰ ਰਾਹੀਂ ਟਾਇਲਟ ਅਤੇ ਫਰਸ਼ 'ਤੇ ਖੂਨ ਦੇ ਧੱਬਿਆਂ ਦੀਆਂ ਤਸਵੀਰਾਂ ਦਿਖਾਈਆਂ ਗਈਆਂ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਿਸੇ ਵਿਦਿਆਰਥਣ ਨੂੰ ਮਾਹਵਾਰੀ ਆ ਰਹੀ ਹੈ। ਇਸ ਤੋਂ ਬਾਅਦ ਇਨ੍ਹਾਂ ਕੁੜੀਆਂ ਨੂੰ ਦੋ ਸਮੂਹਾਂ ਵਿੱਚ ਵੰਡ ਦਿੱਤਾ ਗਿਆ। ਜਿਨ੍ਹਾਂ ਕੁੜੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਹਵਾਰੀ ਆ ਰਹੀ ਹੈ, ਉਨ੍ਹਾਂ ਨੂੰ ਅਧਿਆਪਕਾਂ ਨੂੰ ਆਪਣੇ ਅੰਗੂਠੇ ਦੇ ਨਿਸ਼ਾਨ ਦੇਣ ਲਈ ਕਿਹਾ ਗਿਆ ਪਰ ਜਿਨ੍ਹਾਂ ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਹਵਾਰੀ ਨਹੀਂ ਆ ਰਹੀ, ਉਨ੍ਹਾਂ ਨੂੰ ਇੱਕ ਨਰਸ ਨੇ ਇੱਕ-ਇੱਕ ਕਰਕੇ ਟਾਇਲਟ ਵਿੱਚ ਲਿਜਾ ਕੇ ਜਾਂਚ ਕੀਤੀ। ਪੁਲਸ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਸਕੂਲ ਪ੍ਰਿੰਸੀਪਲ, ਚਾਰ ਅਧਿਆਪਕਾਂ, ਇੱਕ ਨਰਸ ਅਤੇ ਦੋ ਟਰੱਸਟੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ - ਸਾਵਣ ਦੇ ਮਹੀਨੇ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ...

ਅਧਿਕਾਰੀ ਨੇ ਦੱਸਿਆ ਕਿ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 15 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਵਧੀਕ ਪੁਲਿਸ ਸੁਪਰਡੈਂਟ (ਠਾਣੇ ਦਿਹਾਤੀ) ਰਾਹੁਲ ਜਲਟੇ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਮਾਪਿਆਂ ਨੂੰ ਵਿਦਿਆਰਥਣਾਂ ਦੀ ਇਸ ਤਰ੍ਹਾਂ ਜਾਂਚ ਬਾਰੇ ਪਤਾ ਲੱਗਾ ਤਾਂ ਉਹ ਸਕੂਲ ਵਿੱਚ ਇਕੱਠੇ ਹੋ ਗਏ ਅਤੇ ਸਬੰਧਤ ਅਧਿਆਪਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਕੁਝ ਸਮੇਂ ਲਈ ਸਥਿਤੀ ਤਣਾਅਪੂਰਨ ਹੋ ਗਈ ਅਤੇ ਗੁੱਸੇ ਵਿੱਚ ਆਏ ਮਾਪਿਆਂ ਨੇ ਕਾਰਵਾਈ ਦੀ ਮੰਗ ਕੀਤੀ।" ਮਾਪਿਆਂ ਨੇ ਸਕੂਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ, ਜਿਸ ਕਾਰਨ ਇਸਨੂੰ ਦਿਨ ਭਰ ਲਈ ਬੰਦ ਕਰਨਾ ਪਿਆ। ਇਸ ਘਟਨਾ ਨੂੰ ਲੈ ਕੇ ਜ਼ਿਲ੍ਹੇ ਅਤੇ ਹੋਰ ਥਾਵਾਂ 'ਤੇ ਵਿਆਪਕ ਰੋਸ ਦੇ ਮੱਦੇਨਜ਼ਰ, ਕੁਝ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਦੋ ਗ੍ਰਿਫ਼ਤਾਰ ਦੋਸ਼ੀਆਂ ਵੱਲੋਂ ਦਲੀਲ ਦੇਣ ਲਈ ਤਿਆਰ ਨਹੀਂ ਸਨ।

ਇਹ ਵੀ ਪੜ੍ਹੋ - ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News