ਰਾਜਸਥਾਨ ’ਚ 2 ਅਗਸਤ ਤੋਂ ਖੁੱਲ੍ਹਣਗੇ ਸਕੂਲ, ਕਾਲਜ

Friday, Jul 23, 2021 - 01:19 AM (IST)

ਰਾਜਸਥਾਨ ’ਚ 2 ਅਗਸਤ ਤੋਂ ਖੁੱਲ੍ਹਣਗੇ ਸਕੂਲ, ਕਾਲਜ

ਜੈਪੁਰ- ਕੋਰੋਨਾ ਕਾਲ ’ਚ ਬੱਚਿਆਂ ਲਈ ਬੰਦ ਚੱਲ ਰਹੇ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਟਵੀਟ ਕਰ ਕੇ 2 ਅਗਸਤ ਤੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ।

ਇਹ ਖ਼ਬਰ ਪੜ੍ਹੋ- 'ਦਿ ਹੰਡ੍ਰੇਡ' ਦੇ ਓਪਨਿੰਗ ਮੁਕਾਬਲੇ 'ਚ ਹਰਮਨਪ੍ਰੀਤ ਨੇ ਖੇਡੀ ਧਮਾਕੇਦਾਰ ਪਾਰੀ

PunjabKesari
ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਦੀ ਬੈਠਕ ’ਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਜ਼ ’ਚ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕੋਚਿੰਗ ਸੈਂਟਰ ਖੋਲ੍ਹਣ ਦੀ ਤਾਰੀਕ ਬਾਅਦ ’ਚ ਤੈਅ ਹੋਵੇਗੀ। ਕੋਰੋਨਾ ਦੀ ਦੂਜੀ ਲਹਿਰ ਦੇ ਬਾਅਦ ਤੋਂ ਮਾਰਚ ਤੋਂ ਹੀ ਸਕੂਲ, ਕਾਲਜ ਵਿਦਿਆਰਥੀਆਂ ਲਈ ਬੰਦ ਹਨ। ਕੈਬਨਿਟ ਦੀ ਬੈਠਕ ’ਚ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਸਮੇਤ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਕਲਾਸਾਂ ਸ਼ੁਰੂ ਕਰਨ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕੈਬਨਿਟ ਨੇ ਸਕੂਲ, ਕਾਲਜ ਖੋਲ੍ਹਣ ’ਤੇ ਐਕਸਪਰਟ ਦੀ ਰਾਏ ਜਾਣੀ। ਕੋਰੋਨਾ ਕੋਰ ਗਰੁੱਪ ਦੇ ਐਕਸਪਟਰਸ ਨੇ ਇਸ ’ਤੇ ਹਾਂ-ਪਖੀ ਰੁਖ਼ ਵਿਖਾਇਆ। ਕੈਬਨਿਟ ’ਚ ਇਹ ਸਹਿਮਤੀ ਬਣੀ ਕਿ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਅਤੇ ਸਾਰੀਆਂ ਸਾਵਧਾਨੀਆਂ ਵਰਤਦੇ ਹੋਏ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਿਆ ਜਾਵੇ।

ਇਹ ਖ਼ਬਰ ਪੜ੍ਹੋ- ਹਰਿਆਣਾ ਵਿਧਾਨ ਸਭਾ ਦੇ ਉਪ ਸਪੀਕਰ ਦੀ ਕਾਰ ’ਤੇ ਹਮਲੇ ਦੇ ਮਾਮਲੇ ’ਚ ਗ੍ਰਿਫਤਾਰ 5 ਕਿਸਾਨਾਂ ਨੂੰ ਮਿਲੀ ਜ਼ਮਾਨਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News