ਹਿਮਾਚਲ ''ਚ ਫਿਰ ਬੰਦ ਹੋਏ ਸਕੂਲ-ਕਾਲਜ, 2 ਨਵੰਬਰ ਤੋਂ ਸ਼ੁਰੂ ਹੋਈਆਂ ਸਨ ਕਲਾਸਾਂ
Tuesday, Nov 10, 2020 - 07:28 PM (IST)
ਸ਼ਿਮਲਾ - ਹਿਮਾਚਲ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੇ ਹਿਮਾਚਲ ਪ੍ਰਦੇਸ਼ ਸਰਕਾਰ ਦੀਆਂ ਪ੍ਰੇਸ਼ਾਨੀਆਂ ਨੂੰ ਹੋਰ ਵਧਾ ਦਿੱਤਾ ਹੈ। ਖਾਸਕਰ ਸਕੂਲਾਂ ਅਤੇ ਕਾਲਜਾਂ 'ਚ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਮਾਤਾ-ਪਿਤਾ ਦੇ ਨਾਲ-ਨਾਲ ਸਰਕਾਰ ਵੀ ਚਿੰਤਤ ਹੈ।
ਇਹ ਵੀ ਪੜ੍ਹੋ: ਭਾਰਤ ਨੇ ਬਣਾਇਆ ਵੱਡਾ ਰਿਕਾਰਡ, ਹੁਣ ਤੱਕ ਸਿਹਤਮੰਦ ਹੋਏ 79 ਲੱਖ ਤੋਂ ਜ਼ਿਆਦਾ ਕੋਰੋਨਾ ਮਰੀਜ਼
ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਦੁਪਹਿਰ ਬਾਅਦ ਤਿੰਨ ਵਜੇ ਆਯੋਜਿਤ ਹੋਈ। ਇਸ ਬੈਠਕ 'ਚ ਕਈ ਅਹਿਮ ਫੈਸਲੇ ਲਏ ਗਏ। ਕੋਰੋਨਾ ਇਨਫੈਕਸ਼ਨ ਦੇ ਵੱਧਦੇ ਮਾਮਲਿਆਂ ਦੇ ਚੱਲਦੇ ਬੈਠਕ 'ਚ ਸਕੂਲਾਂ ਅਤੇ ਕਾਲਜਾਂ ਨੂੰ ਇਕ ਹਫਤੇ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ।
2 ਨਵੰਬਰ ਨੂੰ ਸ਼ੁਰੂ ਹੋਈਆਂ ਸਨ ਕਲਾਸਾਂ
ਹਾਲ ਹੀ 'ਚ 2 ਨਵੰਬਰ ਨੂੰ 9ਵੀਂ ਤੋਂ 12ਵੀਂ ਤੱਕ ਦੀਆਂ ਰੈਗੁਲਰ ਕਲਾਸਾਂ ਸ਼ੁਰੂ ਹੋਈਆਂ ਸਨ ਪਰ ਹੁਣ ਮੰਡੀ ਜ਼ਿਲ੍ਹੇ 'ਚ ਕਾਫੀ ਜ਼ਿਆਦਾ ਗਿਣਤੀ 'ਚ ਅਧਿਆਪਕ ਅਤੇ ਬੱਚੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸ਼ਿਮਲਾ ਦੇ ਸਕੂਲਾਂ 'ਚ ਵੀ ਅਧਿਆਪਕਾਂ ਦੇ ਇਨਫੈਕਟਿਡ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਸਹਿਮਤੀ ਪੱਤਰ ਦੇਣ ਤੋਂ ਪਰਹੇਜ ਕਰ ਰਹੇ ਹਨ।