3 ਤੋਂ 10 ਅਗਸਤ ਤੱਕ ਸਕੂਲ-ਕਾਲਜ ਬੰਦ, ਕਾਂਵੜ ਯਾਤਰਾ ਦੇ ਚਲਦੇ ਮੁਜ਼ੱਫਰਨਗਰ ਪ੍ਰਸ਼ਾਸਨ ਦਾ ਵੱਡਾ ਫੈਸਲਾ

Saturday, Aug 01, 2026 - 08:33 PM (IST)

3 ਤੋਂ 10 ਅਗਸਤ ਤੱਕ ਸਕੂਲ-ਕਾਲਜ ਬੰਦ, ਕਾਂਵੜ ਯਾਤਰਾ ਦੇ ਚਲਦੇ ਮੁਜ਼ੱਫਰਨਗਰ ਪ੍ਰਸ਼ਾਸਨ ਦਾ ਵੱਡਾ ਫੈਸਲਾ

ਮੁਜ਼ੱਫਰਨਗਰ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼੍ਰਾਵਣ ਕਾਂਵੜ ਯਾਤਰਾ-2026 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ (DM) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ (BSA) ਸੰਦੀਪ ਕੁਮਾਰ ਨੇ ਜਨਪਦ ਦੀਆਂ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ 3 ਅਗਸਤ ਤੋਂ 10 ਅਗਸਤ 2026 ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਛੁੱਟੀ ਸਾਰੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਉੱਚ ਪ੍ਰਾਇਮਰੀ, ਮਾਨਤਾ ਪ੍ਰਾਪਤ ਮਾਧਿਅਮਿਕ ਸਕੂਲਾਂ, ਯੂਪੀ ਬੋਰਡ, ਸੀਬੀਐਸਈ (CBSE) ਅਤੇ ਆਈਸੀਐਸਈ (ICSE) ਨਾਲ ਸਬੰਧਤ ਸਕੂਲਾਂ ਵਿੱਚ ਲਾਗੂ ਹੋਵੇਗੀ। ਇਸ ਤੋਂ ਇਲਾਵਾ, ਸਾਰੇ ਡਿਗਰੀ ਕਾਲਜ, ਡਾਇਟ (DIET) ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵੀ ਇਸ ਦੌਰਾਨ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ।

PunjabKesari

ਪ੍ਰਸ਼ਾਸਨ ਦਾ ਮੰਨਣਾ ਹੈ ਕਿ ਕਾਂਵੜ ਯਾਤਰਾ ਦੌਰਾਨ ਜ਼ਿਲ੍ਹੇ ਦੇ ਪ੍ਰਮੁੱਖ ਮਾਰਗਾਂ 'ਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ। ਸ਼ਰਧਾਲੂਆਂ ਦੀ ਭਾਰੀ ਭੀੜ, ਟਰੈਫਿਕ ਡਾਇਵਰਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਬੀਐਸਏ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਸੰਸਥਾ ਇਸ ਸਰਕਾਰੀ ਹੁਕਮ ਦੀ ਉਲੰਘਣਾ ਕਰਦੀ ਪਾਈ ਗਈ, ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਸ ਹੁਕਮ ਦੀ ਜਾਣਕਾਰੀ ਸਾਰੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਸੂਚਨਾ ਅਧਿਕਾਰੀ ਨੂੰ ਇਸ ਦਾ ਵਿਆਪਕ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਆਮ ਲੋਕਾਂ ਤੱਕ ਸਮੇਂ ਸਿਰ ਜਾਣਕਾਰੀ ਪਹੁੰਚ ਸਕੇ।


author

Inder Prajapati

Content Editor

Related News