3 ਅਕਤੂਬਰ ਤਕ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ

Monday, Sep 22, 2025 - 11:20 AM (IST)

3 ਅਕਤੂਬਰ ਤਕ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ

ਨਵੀਂ ਦਿੱਲੀ (ਬਿਊਰੋ): ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਆਂਧਰਾ ਪ੍ਰਦੇਸ਼ ਸਰਕਾਰ ਨੇ ਸਕੂਲੀ ਛੁੱਟੀਆਂ ਦੇ ਪ੍ਰੋਗਰਾਮ ਵਿੱਚ ਇੱਕ ਵੱਡਾ ਬਦਲਾਅ ਕੀਤਾ ਹੈ। ਸੂਬੇ ਦੇ ਸਿੱਖਿਆ ਵਿਭਾਗ ਨੇ ਪਹਿਲਾਂ ਐਲਾਨੀਆਂ ਗਈਆਂ ਤਰੀਕਾਂ ਨੂੰ ਸੋਧ ਕੇ ਨਵਾਂ ਸ਼ਡਿਊਲ ਜਾਰੀ ਕੀਤਾ ਹੈ। ਇਹ ਬਦਲਾਅ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਹਿਮ ਹੈ, ਕਿਉਂਕਿ ਹੁਣ ਛੁੱਟੀਆਂ ਪਹਿਲਾਂ ਤੋਂ ਤੈਅ ਤਰੀਕ ਤੋਂ ਦੋ ਦਿਨ ਪਹਿਲਾਂ ਸ਼ੁਰੂ ਹੋਣਗੀਆਂ।

ਆਂਧਰਾ ਪ੍ਰਦੇਸ਼ ਦੇ ਸਿੱਖਿਆ ਮੰਤਰੀ ਨਾਰਾ ਲੋਕੇਸ਼ ਨੇ ਸੂਬੇ ਭਰ ਦੇ ਸਕੂਲਾਂ ਲਈ ਦੁਸਹਿਰੇ ਦੀਆਂ ਛੁੱਟੀਆਂ ਦਾ ਅਧਿਕਾਰਤ ਤੌਰ 'ਤੇ ਐਲਾਨ ਕਰ ਦਿੱਤਾ ਹੈ। ਨਵੇਂ ਨੋਟੀਫਿਕੇਸ਼ਨ ਮੁਤਾਬਕ, ਆਂਧਰਾ ਪ੍ਰਦੇਸ਼ ਵਿੱਚ ਸਕੂਲ ਹੁਣ 22 ਸਤੰਬਰ 2025 ਤੋਂ 2 ਅਕਤੂਬਰ 2025 ਤੱਕ ਬੰਦ ਰਹਿਣਗੇ। ਇਸ ਤਰ੍ਹਾਂ ਵਿਦਿਆਰਥੀਆਂ ਨੂੰ ਕੁੱਲ 10 ਦਿਨਾਂ ਦੀਆਂ ਛੁੱਟੀਆਂ ਮਿਲਣਗੀਆਂ। 2 ਅਕਤੂਬਰ ਨੂੰ ਦੁਸਹਿਰੇ ਦੇ ਨਾਲ-ਨਾਲ ਗਾਂਧੀ ਜੈਅੰਤੀ ਵੀ ਮਨਾਈ ਜਾਵੇਗੀ। ਛੁੱਟੀਆਂ ਖ਼ਤਮ ਹੋਣ ਤੋਂ ਬਾਅਦ, ਸਕੂਲ 3 ਅਕਤੂਬਰ 2025 ਨੂੰ ਦੁਬਾਰਾ ਖੁੱਲ੍ਹਣਗੇ।

ਪਹਿਲਾਂ ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਅਨੁਸਾਰ ਛੁੱਟੀਆਂ 24 ਸਤੰਬਰ ਤੋਂ ਸ਼ੁਰੂ ਹੋਣੀਆਂ ਸਨ, ਪਰ ਹੁਣ ਇਨ੍ਹਾਂ ਨੂੰ ਸੋਧ ਕੇ 22 ਸਤੰਬਰ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਛੁੱਟੀਆਂ ਦੀਆਂ ਤਰੀਕਾਂ 'ਚ ਬਦਲਾਅ ਕਾਰਨ ਪੜ੍ਹਾਈ ਦੇ ਜੋ ਦੋ ਦਿਨ ਘੱਟ ਹੋਏ ਹਨ, ਉਨ੍ਹਾਂ ਨੂੰ ਬਾਅਦ ਵਿੱਚ ਅਕਾਦਮਿਕ ਕੈਲੰਡਰ ਵਿੱਚ ਐਡਜਸਟ ਕੀਤਾ ਜਾਵੇਗਾ। ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਨਵੇਂ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਰਾਜਾਂ ਵਿੱਚ ਦੁਸਹਿਰੇ ਦੀਆਂ ਛੁੱਟੀਆਂ ਦਾ ਵੇਰਵਾ ਦੱਖਣੀ ਭਾਰਤ ਦੇ ਹੋਰ ਸੂਬਿਆਂ ਨੇ ਵੀ ਦੁਸਹਿਰੇ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

  • ਕਰਨਾਟਕ: 20 ਸਤੰਬਰ ਤੋਂ 6 ਅਕਤੂਬਰ ਤੱਕ ਸਕੂਲ ਬੰਦ ਰਹਿਣਗੇ।
  • ਤੇਲੰਗਾਨਾ: 21 ਸਤੰਬਰ ਤੋਂ 3 ਅਕਤੂਬਰ ਤੱਕ ਛੁੱਟੀਆਂ ਹੋਣਗੀਆਂ।

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਨਰਾਤਿਆਂ ਅਤੇ ਦੁਸਹਿਰੇ ਨੂੰ ਲੈ ਕੇ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਨੂੰ ਲੈ ਕੇ ਸਕੂਲੀ ਬੱਚਿਆਂ ਵਿੱਚ ਖਾਸਾ ਉਤਸ਼ਾਹ ਹੈ


author

DILSHER

Content Editor

Related News