ਚੜ੍ਹਦੀ ਸਵੇਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਦੌੜੇ ਵਿਦਿਆਰਥੀ, ਪਈਆਂ ਭਾਜੜਾਂ
Thursday, Aug 21, 2025 - 09:09 AM (IST)

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਵੱਡੀ ਗਿਣਤੀ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੰਬ ਦੀਆਂ ਮਿਲ ਰਹੀਆਂ ਧਮਕੀਆਂ ਦਾ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵੀਰਵਾਰ ਸਵੇਰ ਨੂੰ ਪ੍ਰਸਾਦ ਨਗਰ ਅਤੇ ਦਵਾਰਕਾ ਸੈਕਟਰ-5 ਸਮੇਤ ਪੰਜ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲ ਮਿਲੀਆਂ ਹਨ। ਇਸ ਗੱਲ ਦੀ ਜਾਣਕਾਰੀ ਮਿਲਦੇ ਹੀ ਦਿੱਲੀ ਪੁਲਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ।
ਪੜ੍ਹੋ ਇਹ ਵੀ - ਕਹਿਰ ਬਣ ਕੇ ਵਰ੍ਹਿਆ ਮੀਂਹ! ਪਾਣੀ ਨਾਲ ਭਰੇ ਖੱਡੇ ’ਚ ਡੁੱਬੇ 6 ਸਕੂਲੀ ਬੱਚੇ, ਤੜਫ-ਤੜਫ਼ ਹੋਈ ਮੌਤ
ਸਾਰੇ ਸਕੂਲਾਂ ਵਿੱਚ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਕੱਲ੍ਹ ਵੀ ਦਿੱਲੀ ਦੇ ਲਗਭਗ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟੀਮਾਂ ਸਰਗਰਮ ਹੋ ਗਈਆਂ। ਇਸ ਹਫ਼ਤੇ ਇਹ ਤੀਜਾ ਮਾਮਲਾ ਹੈ, ਜਦੋਂ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਪੁਲਸ ਦੇ ਅਨੁਸਾਰ ਬੁੱਧਵਾਰ ਨੂੰ ਰਾਜਧਾਨੀ ਦੇ 50 ਤੋਂ ਵੱਧ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲੀਆਂ। ਇਨ੍ਹਾਂ ਵਿੱਚ ਮਾਲਵੀਆ ਨਗਰ ਵਿੱਚ ਐਸਕੇਵੀ ਹੌਜ਼ ਰਾਣੀ ਸਕੂਲ ਅਤੇ ਕਰੋਲ ਬਾਗ ਵਿੱਚ ਆਂਧਰਾ ਸਕੂਲ ਸ਼ਾਮਲ ਸਨ।
ਪੜ੍ਹੋ ਇਹ ਵੀ - ਸਕੂਲ 'ਚ ਵੱਡੀ ਵਾਰਦਾਤ: 10ਵੀਂ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਰ 'ਤਾ ਕਤਲ, ਭੜਕੇ ਮਾਪੇ, ਮਚੀ ਤਰਥੱਲੀ
ਇਸ ਤੋਂ ਪਹਿਲਾਂ ਸੋਮਵਾਰ ਨੂੰ ਸਵੇਰੇ 7:30 ਵਜੇ ਤੋਂ ਦੁਪਹਿਰ 12:25 ਵਜੇ ਦੇ ਵਿਚਕਾਰ 32 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ, ਜਿਸ ਨਾਲ ਦਹਿਸ਼ਤ ਫੈਲ ਗਈ। ਦਿੱਲੀ ਫਾਇਰ ਸਰਵਿਸ ਨੂੰ ਇਨ੍ਹਾਂ ਸਕੂਲਾਂ ਤੋਂ ਕਈ ਕਾਲਾਂ ਆਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਦਵਾਰਕਾ ਖੇਤਰ ਵਿੱਚ ਸਥਿਤ ਸਨ। ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰ ਲੌਂਦੇ ਹੋਏ ਪੁਲਸ ਅਤੇ ਖੁਫੀਆ ਏਜੰਸੀਆਂ ਈਮੇਲ ਭੇਜਣ ਵਾਲੇ ਅਣਜਾਣ ਵਿਅਕਤੀਆਂ ਦੀ ਭਾਲ ਕਰ ਰਹੀਆਂ ਹਨ। ਸਾਈਬਰ ਸੈੱਲ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਿਆਦਾਤਰ ਧਮਕੀਆਂ ਫਰਜ਼ੀ ਹੋ ਸਕਦੀਆਂ ਹਨ ਪਰ ਕਿਸੇ ਵੀ ਧਮਕੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਪੜ੍ਹੋ ਇਹ ਵੀ - Breaking: ਮੁੱਖ ਮੰਤਰੀ 'ਤੇ ਹਮਲਾ! ਸਟੇਜ 'ਤੇ ਚੜ੍ਹ ਮਾਰਿਆ ਥੱਪੜ, ਦਿੱਲੀ ਪੁਲਸ 'ਚ ਮਚੀ ਤਰਥੱਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।