ਵੱਡੀ ਖ਼ਬਰ ; ਭਲਕੇ ਸਕੂਲਾਂ ''ਚ ਛੁੱਟੀ ਦਾ ਐਲਾਨ
Monday, Aug 25, 2025 - 05:12 PM (IST)

ਨੈਸ਼ਨਲ ਡੈਸਕ- ਦੇਸ਼ ਦੇ ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼ ਨੇ ਜਨਜੀਵਨ ਅਸਤ-ਵਿਅਸਤ ਕੀਤਾ ਹੋਇਆ ਹੈ। ਲੋਕਾਂ ਦਾ ਘਰੋਂ ਨਿਕਲਣਾ ਵੀ ਬੇਹੱਦ ਮੁਸ਼ਕਲ ਹੋ ਗਿਆ ਹੈ। ਸਕੂਲੀ ਵਿਦਿਆਰਥੀ ਇਸ ਹਾਲਤ 'ਚ ਸਭ ਤੋਂ ਜ਼ਿਆਦਾ ਮੁਸ਼ਕਲ ਸਥਿਤੀ 'ਚੋਂ ਗੁਜ਼ਰ ਰਹੇ ਹਨ।
ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਜੰਮੂ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਨੇ ਇਹ ਫ਼ੈਸਲਾ ਭਾਰੀ ਬਾਰਿਸ਼ ਦੇ ਅਲਰਟ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਕੀਤਾ ਹੈ।
ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਮੁਤਾਬਕ ਬਦਲਦੇ ਹੋਏ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਜੰਮੂ ਡਵਿਜ਼ਨ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 26 ਅਗਸਤ, ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਹੁਕਮ 'ਚ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ 'ਚ ਰੱਖ ਕੇ ਛੁੱਟੀ ਦਾ ਫ਼ੈਸਲਾ ਲੈਣ ਬਾਰੇ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਯੂਕ੍ਰੇਨ ਦਾ ਰੂਸ 'ਤੇ ਵੱਡਾ ਹਮਲਾ ! ਪ੍ਰਮਾਣੂ ਪਾਵਰ ਪਲਾਂਟ ਨੂੰ ਬਣਾਇਆ ਨਿਸ਼ਾਨਾ, ਰੇਡੀਏਸ਼ਨ ਲੀਕੇਜ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e