ਭਲਕੇ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ
Sunday, Aug 31, 2025 - 01:57 PM (IST)

ਨੈਸ਼ਨਲ ਡੈਸਕ- ਲਗਾਤਾਰ ਹੋ ਰਹੀ ਬਾਰੀ ਬਾਰਿਸ਼ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਪੰਜਾਬ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਸਣੇ ਭਾਰਤ ਦੇ ਕਈ ਸੂਬੇ ਭਾਰੀ ਬਾਰਿਸ਼ ਤੇ ਹੜ੍ਹਾਂ ਦੀ ਮਾਰ ਨਾਲ ਜੂਝ ਰਹੇ ਹਨ।
ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋਇਆ ਹੈ, ਜਿਸ ਕਾਰਨ ਖਾਣ-ਪੀਣ ਦੀਆਂ ਚੀਜ਼ਾਂ ਦਾ ਪ੍ਰਬੰਧ ਕਰਨਾ ਵੀ ਬੇਹੱਦ ਮੁਸ਼ਕਲ ਹੋਇਆ ਹੈ। ਇਸੇ ਦੌਰਾਨ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵੀ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਟ੍ਰੇਨਿੰਗ ਲਈ ਜਰਮਨੀ ਜਾਣਗੇ ਖਿਡਾਰੀ ! PM ਮੋਦੀ ਨੇ 'ਮਨ ਕੀ ਬਾਤ' 'ਚ ਦੱਸੀ ਪੂਰੀ ਕਹਾਣੀ
ਪੰਜਾਬ ਤੇ ਜੰਮੂ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਸੀ। ਪਰ ਹੁਣ ਜਦੋਂ ਮੌਸਮ ਦੀ ਮਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਤਾਂ ਜੰਮੂ ਪ੍ਰਸ਼ਾਸਨ ਨੇ ਇਕ ਵਾਰ ਫਿਰ ਸਕੂਲ ਬੰਦ ਰੱਖਣ ਦੇ ਹੁਕਮ ਦੇ ਦਿੱਤੇ ਹਨ।
ਜੰਮੂ ਸਕੂਲ ਸਿੱਖਿਆ ਵਿਭਾਗ ਨੇ 31 ਅਗਸਤ ਨੂੰ ਇਤ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਸਕੂਲੀ ਵਿਦਿਆਰਥੀ ਤੇ ਸਟਾਫ਼ ਦੀ ਸੁਰੱਖਿਆ ਦੇ ਮੱਦੇਨਜ਼ਰ 1 ਸਤੰਬਰ ਦਿਨ ਸੋਮਵਾਰ ਨੂੰ ਵੀ ਸਕੂਲ ਬੰਦ ਰਹਿਣਗੇ। ਇਹ ਹੁਕਮ ਡਵਿਜ਼ਨ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਰਹਿਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e