ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਦੂਸ਼ਣ ਕਾਰਨ 9 ਤੋਂ 18 ਨਵੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ

Wednesday, Nov 08, 2023 - 02:26 PM (IST)

ਨਵੀਂ ਦਿੱਲੀ- ਹਵਾ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਦਿੱਲੀ ਵਾਸੀਆਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਨੇ 9 ਤੋਂ 18 ਨਵੰਬਰ ਤੱਕ ਸਕੂਲਾਂ 'ਚ ਜਲਦੀ ਸਰਦ ਰੁੱਤ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਸਰਕਾਰ ਨੂੰ ਇਹ ਫ਼ੈਸਲਾ ਲੈਣਾ ਪਿਆ। ਦਿੱਲੀ ਸਰਕਾਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਕੂਲਾਂ ਵਿਚ 9 ਤੋਂ 18 ਨਵੰਬਰ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਰਹਿਣਗੀਆਂ। ਦੱਸ ਦੇਈਏ ਕਿ ਦਿੱਲੀ ਵਿਚ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ  ਵਿਚ ਬਣੀ ਹੋਈ ਹੈ ਅਤੇ ਸ਼ਹਿਰ ਦੇ ਉੱਪਰ ਧੁੰਦ ਛਾਈ ਹੋਈ ਹੈ।

ਇਹ ਵੀ ਪੜ੍ਹੋ-  ਵਿਧਾਨ ਸਭਾ ’ਚ ਨਿਤੀਸ਼ ਨੇ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ, ਫਿਰ ਮੰਗੀ ਮੁਆਫ਼ੀ

 

PunjabKesari

ਹਾਲਾਂਕਿ ਸਰਦੀਆਂ ਦੀਆਂ ਛੁੱਟੀਆਂ ਹਰ ਸਾਲ 25 ਦਸੰਬਰ ਤੋਂ ਬਾਅਦ ਆਉਂਦੀਆਂ ਹਨ ਪਰ ਇਸ ਵਾਰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਸਰਦੀਆਂ ਦੀਆਂ ਸ਼ੁਰੂਆਤੀ ਛੁੱਟੀਆਂ ਹਨ। ਇਹ ਸਰਦੀਆਂ ਦੀਆਂ ਛੁੱਟੀਆਂ ਦਾ ਪਹਿਲਾ ਹਿੱਸਾ ਹੈ। ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਬਾਕੀ ਹਿੱਸੇ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਗੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕਰਨ ਵਾਲੀ ਸੀਨੀਅਰ ਮਹਿਲਾ ਅਧਿਕਾਰੀ ਦਾ ਬੇਰਹਿਮੀ ਨਾਲ ਕਤਲ

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਦੀ ਹਵਾ ਬਹੁਤ ਗੰਭੀਰ ਸ਼੍ਰੇਣੀ ਵਿਚ ਚਲੀ ਗਈ ਹੈ, ਕੁਝ ਦਿਨਾਂ ਤੱਕ ਸੁਧਰਨ ਵਾਲੀ ਨਹੀਂ ਹੈ। ਅਜਿਹੇ 'ਚ ਸਰਕਾਰ ਨੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਨੂੰ ਇਸ ਦੀ ਸੂਚਨਾ ਤੁਰੰਤ ਮਾਪਿਆਂ ਨੂੰ ਦੇਣ ਲਈ ਕਿਹਾ ਹੈ। ਨਾਲ ਹੀ, ਸਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਡਾਕਟਰਾਂ ਦਾ ਕਮਾਲ, ਫੇਫੜੇ 'ਚ ਫਸੀ 4 ਸੈਂਟੀਮੀਟਰ ਦੀ ਸੂਈ ਕੱਢ ਕੇ ਬਚਾਈ ਬੱਚੇ ਦੀ ਜਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Tanu

Content Editor

Related News