ਇਨ੍ਹਾਂ ਜ਼ਿਲਿਆਂ 'ਚ ਸਕੂਲ ਬੰਦ, 9-10ਵੀਂ ਜਮਾਤ ਦਾ ਬਦਲਿਆ ਸਮਾਂ
Thursday, Jan 16, 2025 - 09:55 AM (IST)
ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਚੱਲ ਰਹੀ ਸੀਤ ਲਹਿਰ ਅਤੇ ਠੰਡ ਕਾਰਨ ਸਕੂਲਾਂ ਨੂੰ ਬੰਦ ਕਰਨ ਦਾ ਸਿਲਸਿਲਾ ਜਾਰੀ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 8ਵੀਂ ਜਮਾਤ ਤੱਕ ਦੇ ਸਕੂਲੀ ਵਿਦਿਆਰਥੀਆਂ ਲਈ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਅਯੁੱਧਿਆ ਵਿੱਚ ਵੀ ਜ਼ਿਲ੍ਹਾ ਮੈਜਿਸਟਰੇਟ ਨੇ 8ਵੀਂ ਜਮਾਤ ਤੱਕ ਦੇ ਸਾਰੇ ਬੋਰਡ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪਰ 9ਵੀਂ ਤੋਂ 12ਵੀਂ ਤੱਕ ਦੀਆਂ ਜਮਾਤਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਆਗਰਾ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ 'ਚ 16 ਅਤੇ 17 ਜਨਵਰੀ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ ‘ਚ 8ਵੀਂ ਜਮਾਤ ਤੱਕ ਦੇ ਸਾਰੇ ਬੋਰਡ ਸਕੂਲਾਂ ‘ਚ 18 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਮਕਸਦ ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਉਣਾ ਹੈ। ਆਗਰਾ ਅਤੇ ਅਯੁੱਧਿਆ ‘ਚ ਸੀਤ ਲਹਿਰ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਸਵੇਰ ਤੋਂ ਪੈ ਰਹੀ ਕੜਾਕੇ ਦੀ ਠੰਡ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਸੜਕਾਂ ‘ਤੇ ਲੋਕਾਂ ਦੀ ਆਵਾਜਾਈ ਘਟ ਗਈ ਹੈ ਅਤੇ ਆਮ ਲੋਕ ਠੰਡ ਕਾਰਨ ਪਰੇਸ਼ਾਨ ਹਨ।ਇਸ ਤੋਂ ਇਲਾਵਾ ਅਯੁੱਧਿਆ ‘ਚ 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਕਲਾਸਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਇਹ ਕਲਾਸਾਂ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲਈਆਂ ਜਾਣਗੀਆਂ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੇ ਸਿੰਘ ਨੇ ਹੁਕਮ ਜਾਰੀ ਕਰਦਿਆਂ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਠੰਡ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ।
ਇਹ ਵੀ ਪੜ੍ਹੋ-ਜਾਨਲੇਵਾ ਹਮਲੇ ਤੋਂ ਬਾਅਦ Saif Ali Khan ਦੀ ਹੋਈ ਸਰਜਰੀ, ਮਿਲੇ ਗੰਭੀਰ ਜ਼ਖਮ
ਪੀਲੀਭੀਤ ‘ਚ ਸੀਤ ਲਹਿਰ ਕਾਰਨ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਨੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 16 ਅਤੇ 17 ਜਨਵਰੀ ਤੱਕ ਬੰਦ ਰਹਿਣਗੇ। ਰਾਏਬਰੇਲੀ 'ਚ ਵੀ ਕੜਾਕੇ ਦੀ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਸਵੇਰੇ 10.30 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। 8ਵੀਂ ਜਮਾਤ ਤੱਕ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਬੀ.ਐਸ.ਏ. ਨੇ ਇਹ ਹੁਕਮ ਡੀ.ਐਮ. ਦੀਆਂ ਹਦਾਇਤਾਂ ’ਤੇ ਜਾਰੀ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8