ਹੁਣ 10 ਜੁਲਾਈ ਤੱਕ ਸਕੂਲ ਰਹਿਣਗੇ ਬੰਦ, ਹੁਕਮ ਹੋਏ ਜਾਰੀ
Saturday, Jun 21, 2025 - 06:55 PM (IST)
 
            
            ਸ੍ਰੀਨਗਰ : ਕਸ਼ਮੀਰ ਵਾਦੀ ਵਿੱਚ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਹਨ। ਸਿੱਖਿਆ ਵਿਭਾਗ ਨੇ ਵੀਰਵਾਰ ਨੂੰ ਘਾਟੀ ਦੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਾਰੇ ਸਕੂਲਾਂ ਵਿੱਚ 1 ਜੁਲਾਈ ਤੋਂ 10 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਛੁੱਟੀਆਂ ਨੂੰ ਲੈ ਕੇ ਜਗਬਾਣੀ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕਰਦਾ।
ਇਹ ਵੀ ਪੜ੍ਹੋ : ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ
ਦੱਸ ਦੇਈਏ ਕਿ ਇਹ ਐਲਾਨ ਸਾਕੀਨਾ ਇਤੂ ਨੇ ਉਨ੍ਹਾਂ ਦੀ ਸਰਕਾਰੀ ਭੂਮਿਕਾ ਵਿੱਚ ਖਬਰ ਏਜੰਸੀ Kashmir News Observer (KNO) ਨਾਲ ਦਿੱਤੇ ਇੱਕ ਵਿਸ਼ੇਸ਼ ਇੰਟਰਵਿਉ ਵਿੱਚ ਕੀਤਾ ਸੀ। ਇਹਨਾਂ ਛੁੱਟੀਆਂ ਦੇ ਬਾਰੇ ਉਹਨਾਂ ਨੇ ਟਵੀਟ, ਫੇਸਬੁੱਕ ਜਾਂ Instagram 'ਤੇ ਕੋਈ ਪੋਸਟ ਸਾਂਝੀ ਨਹੀਂ ਕੀਤੀ।
ਇਹ ਵੀ ਪੜ੍ਹੋ : '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਸ਼ੁੱਕਰਵਾਰ ਨੂੰ ਗਰਮੀ ਨੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਅੱਜ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 6.3 ਡਿਗਰੀ ਸੈਲਸੀਅਸ ਵੱਧ ਹੈ। ਇੱਕ ਦਿਨ ਪਹਿਲਾਂ ਇੱਥੇ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਸੁਤੰਤਰ ਮੌਸਮ ਵਿਗਿਆਨੀ ਫੈਜ਼ਾਨ ਆਰਿਫ਼ ਨੇ ਕਿਹਾ ਕਿ ਇਹ 2005 ਤੋਂ ਬਾਅਦ ਸ੍ਰੀਨਗਰ ਵਿੱਚ ਸਭ ਤੋਂ ਵੱਧ ਤਾਪਮਾਨ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ : ਔਰਤਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 
                     
                             
                             
                            