School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
Wednesday, Jul 16, 2025 - 10:59 AM (IST)

ਮੇਰਠ : ਸਾਵਣ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ। ਸਾਵਣ ਦੇ ਮਹੀਨੇ ਕਾਂਵੜ ਯਾਤਰਾ ਵੀ ਸ਼ੁਰੂ ਹੋ ਚੁੱਕੀ ਹੈ। ਕਾਂਵੜ ਯਾਤਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਮੇਰਠ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਵਿਦਿਅਕ ਸੰਸਥਾਵਾਂ 23 ਜੁਲਾਈ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਜ਼ਿਲ੍ਹਾ ਮੈਜਿਸਟਰੇਟ ਵੀ.ਕੇ. ਸਿੰਘ ਦੇ ਹੁਕਮ ਤੋਂ ਬਾਅਦ ਲਿਆ ਗਿਆ ਹੈ।
ਇਹ ਵੀ ਪੜ੍ਹੋ - 17, 18, 19, 20, 21 ਜੁਲਾਈ ਨੂੰ ਪਵੇਗਾ ਭਾਰੀ ਮੀਂਹ, IMD ਵਲੋਂ Red ਤੇ Orange ਅਲਰਟ ਜਾਰੀ
ਦੱਸ ਦੇਈਏ ਕਿ ਕਾਂਵੜ ਯਾਤਰਾ 11 ਜੁਲਾਈ ਤੋਂ ਸਾਵਣ ਮਹੀਨੇ ਦੀ ਸ਼ੁਰੂਆਤ ਦੇ ਨਾਲ ਸ਼ੁਰੂ ਹੋਈ ਸੀ। ਜ਼ਿਲ੍ਹਾ ਮੈਜਿਸਟ੍ਰੇਟ ਵੀ.ਕੇ. ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ, 11 ਜੁਲਾਈ ਤੋਂ 23 ਜੁਲਾਈ ਤੱਕ ਕਾਂਵੜ ਯਾਤਰਾ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ 16 ਜੁਲਾਈ ਤੋਂ 23 ਜੁਲਾਈ, 2025 ਤੱਕ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਇਮਰੀ, ਅੱਪਰ ਪ੍ਰਾਇਮਰੀ, ਸੈਕੰਡਰੀ ਸਕੂਲਾਂ, ਸੀਬੀਐਸਈ/ਆਈਸੀਐਸਈ ਬੋਰਡ ਨਾਲ ਸਬੰਧਤ ਸਕੂਲਾਂ, ਮਦਰੱਸਿਆਂ, ਡਿਗਰੀ ਕਾਲਜਾਂ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਅਕ ਕੰਮ ਬੰਦ ਰਹੇਗਾ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਸਮੇਂ ਦੌਰਾਨ ਕੋਈ ਸਕੂਲ ਜਾਂ ਸੰਸਥਾ ਖੁੱਲ੍ਹੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਤਿਉਹਾਰ ਸ਼ਿਵਰਾਤਰੀ 23 ਜੁਲਾਈ ਨੂੰ ਹੈ ਅਤੇ ਇਸ ਦਿਨ ਜਲਭਿਸ਼ੇਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8