ਹਰਿਆਣਾ ਸਰਕਾਰ ਨੇ ਵਧਾਈਆਂ ਛੁੱਟੀਆਂ, ਹੁਣ 30 ਜੂਨ ਤੱਕ ਬੰਦ ਰਹਿਣਗੇ ਸਾਰੇ ਸਕੂਲ

Tuesday, Jun 15, 2021 - 06:48 PM (IST)

ਹਰਿਆਣਾ ਸਰਕਾਰ ਨੇ ਵਧਾਈਆਂ ਛੁੱਟੀਆਂ, ਹੁਣ 30 ਜੂਨ ਤੱਕ ਬੰਦ ਰਹਿਣਗੇ ਸਾਰੇ ਸਕੂਲ

ਹਰਿਆਣਾ- ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ। ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਪਾਲ ਨੇ ਪੱਤਰਕਾਰਾਂ ਨੂੰ ਕਿਹਾ,''ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰਹਿਣਗੇ।'' ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਜਾਰੀ ਇਕ ਆਦੇਸ਼ ਅਨੁਸਾਰ, ਰਾਜ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਸਨ। ਹਾਲਾਂਕਿ ਅਧਿਆਪਕਾਂ ਨੂੰ ਇਕ ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

PunjabKesariਜਮਾਤ 12ਵੀਂ ਦੇ ਨਤੀਜੇ ਐਲਾਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਨੇ ਕਿਹਾ ਕਿ ਇਸ ਮਹੀਨੇ ਦੇ ਅੰਦਰ ਐਲਾਨ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 12ਵੀਂ ਜਮਾਤ ਦੇ ਨਤੀਜੇ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਤੈਅ ਮੁਲਾਂਕਣ ਅਤੇ ਹੋਰ ਮਾਨਦੰਡਾਂ ਦੇ ਆਧਾਰ 'ਤੇ ਤਿਆਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲਿਆਂ 'ਚ ਵਾਧੇ ਕਾਰਨ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ।


author

DIsha

Content Editor

Related News