ਹਿਮਾਚਲ ਪ੍ਰਦੇਸ਼ ’ਚ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਸਕੂਲ
Monday, Oct 11, 2021 - 11:32 AM (IST)
ਸ਼ਿਮਲਾ (ਭਾਸ਼ਾ)— ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲੰਬੇ ਵਕਫ਼ੇ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਸਕੂਲਾਂ ’ਚ ਸੋਮਵਾਰ ਤੋਂ ਜਮਾਤ 8ਵੀਂ ਦੇ ਵਿਦਿਆਰਥੀਆਂ ਲਈ ਪੜ੍ਹਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਜਮਾਤ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ 27 ਸਤੰਬਰ ਤੋਂ ਮੁੜ ਖੋਲ੍ਹੇ ਗਏ ਸਨ। ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਸਥਿਤੀ ਅਤੇ ਵਾਇਰਸ ਦਰ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ ਜਮਾਤ 8ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
8 ਅਕਤੂਬਰ ਤੋਂ ਜਾਰੀ ਇਕ ਸਰਕਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਿੱਖਿਆ ਮਹਿਕਮੇ ਨੂੰ ਕੋਵਿਡ-19 ਮਾਨਕ ਸੰਚਾਲਨ ਪ੍ਰਕਿਰਿਆਵਾਂ ਸਾਰੇ ਲੋਕ ਐੱਸ. ਓ. ਪੀ. ਦਾ ਪਾਲਣ ਕਰਨ, ਇਹ ਯਕੀਨੀ ਕਰਨ ਲਈ ਪਿ੍ਰੰਸੀਪਲਾਂ ਅਤੇ ਅਧਿਆਪਕਾਂ ਨੂੰ ਆਪਣੇ ਸਬੰਧਤ ਸਕੂਲ ਲਈ ਉਨ੍ਹਾਂ ਵਲੋਂ ਤਿਆਰ ਕੀਤੀਆਂ ਗਈਆਂ ਸੂਖਮ ਯੋਜਵਾਨਾਂ ਨੂੰ ਲਾਗੂ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।