ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਇਸ ਸੂਬੇ ਦੇ ਸਕੂਲ ਜੂਨ ਤਕ ਰਹਿਣਗੇ ਬੰਦ, ਪੜ੍ਹੋ ਵਜ੍ਹਾ
Thursday, Apr 20, 2023 - 11:33 PM (IST)
ਮੁੰਬਈ (ਭਾਸ਼ਾ): ਤਪਦੀ ਗਰਮੀ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਸਿੱਖਿਆ ਬੋਰਡ ਨਾਲ ਸਬੰਧਤ ਸਾਰੇ ਸਕੂਲ ਸ਼ੁੱਕਰਵਾਰ ਤੋਂ ਬੰਦ ਰਹਿਣਗੇ। ਸਰਕਾਰ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ
ਸਕੂਲ ਸਿੱਖਿਆ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੋਰ ਬੋਰਡਾਂ ਦੇ ਸਕੂਲ ਆਪਣੇ ਪਾਠਕ੍ਰਮ ਤੇ ਸਰਗਰਮੀਆਂ 'ਤੇ ਵਿਚਾਰ ਕਰਨ ਤੋਂ ਬਾਅਦ ਸਕੂਲ ਬੰਦ ਕਰਨ 'ਤੇ ਫ਼ੈਸਲਾ ਲੈ ਸਕਦੇ ਹਨ। ਹੁਕਮਾਂ ਮੁਤਾਬਕ ਵਿਦਰਭ ਨੂੰ ਛੱਡ ਕੇ ਸਕੂਲ ਦੁਬਾਰਾ 15 ਜੂਨ ਨੂੰ ਖੁਲ੍ਹਣਗੇ। ਵਿਦਰਭ ਵਿਚ 30 ਜੂਨ ਤੋਂ ਸਕੂਲ ਦੁਬਾਰਾ ਸ਼ੁਰੂ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਹੁਣ ਪੜ੍ਹਾਈ ਦੇ ਨਾਲ-ਨਾਲ ਕਰ ਸਕਣਗੇ ਕਮਾਈ
ਜ਼ਿਕਰਯੋਗ ਹੈ ਕਿ 16 ਅਪ੍ਰੈਲ ਨੂੰ ਨਵੀ ਮੁੰਬਈ ਵਿਚ 'ਮਹਾਰਾਸ਼ਟਰ ਭੂਸ਼ਣ ਪੁਰਸਕਾਰ' ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਲੂ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।