ਦਿੱਲੀ ’ਚ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ, ਕਾਲਜ

Friday, Aug 27, 2021 - 04:40 PM (IST)

ਦਿੱਲੀ ’ਚ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ, ਕਾਲਜ

ਨਵੀਂ ਦਿੱਲੀ- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ’ਚ ਜਮਾਤ 9-12 ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾ ਇਕ ਸਤੰਬਰ ਤੋਂ ਮੁੜ ਖੁੱਲ੍ਹਣਗੇ। ਸਿਸੋਦੀਆ ਨੇ ਕਿਹਾ ਕਿ ਹੇਠਲੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਬਾਰੇ ਫ਼ੈਸਲਾ ਵੱਡੀਆਂ ਜਮਾਤਾਂ ਲਈ ਸਕੂਲਾਂ ਨੂੰ ਮੁੜ ਖੋਲ੍ਹਣ ਦੇ ਪ੍ਰਭਾਵ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬੁਰੇ ਫਸੇ ਮਾਲਵਿੰਦਰ ਮਾਲੀ, ਭਾਜਪਾ ਬੁਲਾਰੇ RP ਸਿੰਘ ਨੇ ਪੁਲਸ ’ਚ ਦਰਜ ਕਰਵਾਈ ਸ਼ਿਕਾਇਤ

ਸਿਸੋਦੀਆ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਮਾਤਾ-ਪਿਤਾ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਜਾਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਦਿੱਲੀ ’ਚ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦੇ ਮੁੱਦੇ ’ਤੇ ਇਸ ਤੋਂ ਪਹਿਲਾਂ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਦੀ ਬੈਠਕ ’ਚ ਚਰਚਾ ਕੀਤੀ ਗਈ ਸੀ, ਜਿਸ ’ਚ ਉੱਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਸਮੇਤ ਹੋਰ ਲੋਕ ਸ਼ਾਮਲ ਹੋਏ ਸਨ। ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ ’ਚ ਕੋਰੋਨਾ ਦੇ ਮਾਮਲੇ ਘੱਟ ਹੋਣ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ। ਸੰਕਰਮਣ ਦੀ ਦੂਜੀ ਲਹਿਰ ਦੇ ਕਹਿਰ ਦੌਰਾਨ ਸ਼ਹਿਰ ’ਚ ਆਕਸੀਜਨ ਦੀ ਘਾਟ ਅਤੇ ਹਸਪਤਾਲਾਂ ’ਚ ਬਿਸਤਰਿਆਂ ਦੀ ਘਾਟ ਕਾਰਨ ਸਥਿਤੀ ਕਾਫ਼ੀ ਖ਼ਰਾਬ ਹੋ ਗਈ ਸੀ। ਇਸ ਦੌਰਾਨ ਕਈ ਲੋਕਾਂ ਦੀ ਜਾਨ ਵੀ ਗਈ ਸੀ। ਕੋਰੋਨਾ ਕਾਰਨ ਪਿਛਲੇ ਸਾਲ ਲੱਗੇ ਰਾਸ਼ਟਰਵਿਆਪੀ ਲਾਕਡਾਊਨ ਕਾਰਨ ਮਾਰਚ 2020 ਤੋਂ ਹੀ ਦਿੱਲੀ ’ਚ ਸਕੂਲ ਬੰਦ ਹਨ। ਦਿੱਲੀ ਸਰਕਾਰ ਨੇ ਹਾਲ ਹੀ ’ਚ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਸੀ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਵੇਸ਼ ਨਾਲ ਸੰਬੰਧਤ ਕੰਮਾਂ, ਵਿਹਾਰਕ ਗਤੀਵਿਧੀਆਂ ਅਤੇ ਵਿਚਾਰ-ਵਟਾਂਦਰਾ ਸੈਸ਼ਨਾਂ ਲਈ ਸਕੂਲ ਜਾਣ ਦੀ ਮਨਜ਼ੂਰੀ ਦਿੱਤੀ ਸੀ।

ਇਹ ਵੀ ਪੜ੍ਹੋ : ਰਾਜਸਥਾਨ ਦੇ CM ਅਸ਼ੋਕ ਗਹਿਲੋਤ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News