ਹਿੰਸਾਗ੍ਰਸਤ ਨੂਹ 'ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਬੱਸ ਸੇਵਾ ਹੋਵੇਗੀ ਬਹਾਲ, ਧਾਰਾ 144 ਲਾਗੂ

Friday, Aug 11, 2023 - 12:50 AM (IST)

ਹਿੰਸਾਗ੍ਰਸਤ ਨੂਹ 'ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਬੱਸ ਸੇਵਾ ਹੋਵੇਗੀ ਬਹਾਲ, ਧਾਰਾ 144 ਲਾਗੂ

ਹਰਿਆਣਾ : ਨੂਹ ਜ਼ਿਲ੍ਹੇ 'ਚ ਫਿਰਕੂ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਪਰ ਸਥਿਤੀ ਨੂੰ ਆਮ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਤ ਦੇ ਮੱਦੇਨਜ਼ਰ ਸ਼ੁੱਕਰਵਾਰ ਤੋਂ ਸਾਰੇ ਸਕੂਲ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਬੱਸ ਸੇਵਾ ਵੀ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਜਾਵੇਗੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਧੀਰੇਂਦਰ ਖੜਗਟਾ ਨੇ ਵੀਰਵਾਰ ਨੂੰ ਉਲੇਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੁੱਕਰਵਾਰ ਦੀ ਨਮਾਜ਼ ਆਪਣੇ ਘਰਾਂ 'ਚ ਹੀ ਅਦਾ ਕਰਨ ਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਅਜਿਹਾ ਕਰਨ ਲਈ ਕਹਿਣ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਨੂਹ 'ਚ ਧਾਰਾ 144 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪਿਓ ਦੀ ਹੈਵਾਨੀਅਤ, 2 ਦਿਨਾਂ ਤੋਂ ਲਾਪਤਾ ਘਰ ਪਰਤੀ ਧੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਉਲੇਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਲਕੇ ਜੁੰਮੇ ਦੀ ਨਮਾਜ਼ ਹੈ ਅਤੇ ਇਸ ਸਮੇਂ ਸ਼ਹਿਰ ਵਿੱਚ ਕਰਫਿਊ ਲੱਗਾ ਹੋਇਆ ਹੈ। ਅਜਿਹੀ ਸਥਿਤੀ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਆਸ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਆਮ ਵਾਂਗ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਜਿਹੀ ਸਥਿਤੀ 'ਚ ਲੋੜ ਹੈ ਕਿ ਲੋਕ ਸਾਡਾ ਸਾਥ ਦੇਣ ਅਤੇ ਭੀੜ-ਭੜੱਕੇ ਤੋਂ ਬਚਣ।

ਇਹ ਵੀ ਪੜ੍ਹੋ : ਲੋਕ ਸਭਾ 'ਚ ਡਿੱਗਾ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ, PM ਮੋਦੀ ਨੇ ਕਿਹਾ- 2028 'ਚ ਚੰਗੀ ਤਿਆਰੀ ਦੇ ਨਾਲ ਆਉਣਾ

ਡੀਸੀ ਨੇ ਨੂਹ 'ਚ ਧਾਰਾ 144 ਤਹਿਤ ਨਵੇਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਵਿੱਚ 11 ਅਗਸਤ ਤੋਂ ਵਿੱਦਿਅਕ ਅਦਾਰੇ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿਆਣਾ ਰਾਜ ਟਰਾਂਸਪੋਰਟ ਦੀ ਬੱਸ ਸੇਵਾ ਵੀ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਜਾਵੇਗੀ, ਜਦੋਂ ਕਿ ਏਟੀਐੱਮ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News