ਬੱਚਿਆਂ ਦੀਆਂ ਲੱਗੀਆਂ ਮੌਜਾਂ, 15 ਦਿਨ ਬੰਦ ਰਹਿਣਗੇ ਸਕੂਲ

Friday, Dec 20, 2024 - 05:16 PM (IST)

ਬੱਚਿਆਂ ਦੀਆਂ ਲੱਗੀਆਂ ਮੌਜਾਂ, 15 ਦਿਨ ਬੰਦ ਰਹਿਣਗੇ ਸਕੂਲ

ਨਵੀਂ ਦਿੱਲੀ- ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਠੰਡ ਨੇ ਜ਼ੋਰ ਫੜ ਲਿਆ ਹੈ। ਬੱਚਿਆਂ ਨੂੰ ਸਵੇਰੇ-ਸਵੇਰੇ ਸਕੂਲ ਜਾਣ 'ਚ ਬਹੁਤ ਪਰੇਸ਼ਾਨੀ ਹੁੰਦੀ ਹੈ। ਖ਼ਾਸ ਕਰ ਕੇ ਛੋਟੇ ਬੱਚਿਆਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਜਿਸ ਕਾਰਨ ਕਈ ਸੂਬਿਆਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਸਰਦੀ ਵਧੀ ਤਾਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਵੀ ਕੀਤਾ ਜਾ ਸਕਦਾ ਹੈ ਅਤੇ ਸਰਦੀਆਂ ਦੀਆਂ ਛੁੱਟੀਆਂ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਡੱਲੇਵਾਲ ਨੂੰ ਕਰਾਓ ਹਸਪਤਾਲ 'ਚ ਦਾਖ਼ਲ, ਸੁਪਰੀਮ ਕੋਰਟ ਦਾ ਹੁਕਮ

ਜ਼ਿਆਦਾਤਰ ਸਕੂਲਾਂ ਵਿਚ 25 ਦਸੰਬਰ ਤੋਂ 31 ਦਸੰਬਤ ਤੱਕ ਛੁੱਟੀਆਂ ਪੈਂਦੀਆਂ ਹਨ ਪਰ ਦਿੱਲੀ ਸਰਕਾਰ ਨੇ 1 ਜਨਵਰੀ ਤੋਂ ਛੁੱਟੀਆਂ ਦਾ ਐਲਾਨ ਕੀਤਾ ਹੈ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਦੇ ਸਾਰੇ ਸਰਕਾਰੀ ਸਕੂਲਾਂ ਲਈ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  200 ਮੀਟਰ ਤੱਕ ਅੱਗ ਹੀ ਅੱਗ; ਸੜਦੀਆਂ ਗੱਡੀਆਂ, ਤਸਵੀਰਾਂ 'ਚ ਵੇਖੋ ਹਾਦਸੇ ਦਾ ਮੰਜ਼ਰ

ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਨੂੰ ਵਧਾਉਣ ਵਿਚ ਮਦਦ ਕਰਨ ਦੇ ਯਤਨ 'ਚ ਡਾਇਰੈਕਟੋਰੇਟ ਨੇ ਦਿੱਲੀ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦੌਰਾਨ 10 ਦਿਨਾਂ ਲਈ 9ਵੀਂ ਤੋਂ 12ਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਸੁਧਾਰਾਤਮਕ ਕਲਾਸਾਂ ਦਾ ਵੀ ਐਲਾਨ ਕੀਤਾ ਹੈ। ਡਾਇਰੈਕਟੋਰੇਟ ਨੇ ਅਧਿਆਪਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 9ਵੀਂ ਤੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਅੰਗਰੇਜ਼ੀ, ਵਿਗਿਆਨ ਅਤੇ ਗਣਿਤ ਵਿਸ਼ੇ ਪੜ੍ਹਾਉਣ।

ਇਹ ਵੀ ਪੜ੍ਹੋ- ਸਾਬਕਾ CM ਦਾ ਦਿਹਾਂਤ, ਨਹੀਂ ਰਹੇ OP ਚੌਟਾਲਾ

ਜਦੋਂ ਕਿ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੁਧਾਰਾਤਮਕ ਕਲਾਸਾਂ ਪ੍ਰੀ-ਬੋਰਡ ਪ੍ਰਸ਼ਨ ਪੱਤਰਾਂ ਨੂੰ ਸੋਧਣ ਅਤੇ ਅਭਿਆਸ ਕਰਨ 'ਤੇ ਧਿਆਨ ਕੇਂਦਰਤ ਕਰਨਗੀਆਂ। ਅਧਿਆਪਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਨੂੰ ਸਹੀ ਢੰਗ ਨਾਲ ਹੱਲ ਕਰਨ ਦਾ ਤਰੀਕਾ ਦੱਸਣ।

ਇਹ ਵੀ ਪੜ੍ਹੋ-  ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News