26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

Tuesday, Sep 24, 2024 - 06:16 PM (IST)

ਬਿਹਾਰ- ਬਿਹਾਰ ਦੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਗੰਗਾ ਨਦੀ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਕਾਰਨ ਪਟਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਖੇਤਰਾਂ ਦੇ 76 ਸਰਕਾਰੀ ਸਕੂਲਾਂ ਨੂੰ 26 ਸਤੰਬਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਹੜ੍ਹ ਵਰਗੀ ਸਥਿਤੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਪਟਨਾ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਸਿੰਘ ਵੱਲੋਂ ਜਾਰੀ ਸਰਕੂਲਰ 'ਚ ਕਿਹਾ ਗਿਆ ਹੈ ਕਿ ਗੰਗਾ 'ਚ ਪਾਣੀ ਦਾ ਪੱਧਰ ਵਧਣ ਕਾਰਨ ਪਟਨਾ ਜ਼ਿਲ੍ਹੇ ਦੇ 8 ਬਲਾਕਾਂ 'ਚ ਕੁੱਲ 76 ਸਕੂਲ ਬੰਦ ਰਹਿਣਗੇ। ਸ਼ੁਰੂਆਤ 'ਚ ਪਟਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਨੂੰ 21 ਸਤੰਬਰ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਸੀ। ਹਾਲਾਂਕਿ, ਸਥਿਤੀ 'ਚ ਕੋਈ ਸੁਧਾਰ ਨਾ ਹੋਣ ਦੇ ਬਾਅਦ ਹੁਣ ਇਹ ਫੈਸਲਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗੇ ਵਧਾ ਦਿੱਤਾ ਗਿਆ ਹੈ ਕਿਉਂਕਿ ਸਥਿਤੀਆਂ 'ਚ ਕੋਈ ਬਦਲਾਅ ਨਹੀਂ ਹੈ।

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ

ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਬਿਆਨ ਅਨੁਸਾਰ, ਸੋਮਵਾਰ ਸਵੇਰੇ ਗਾਂਧੀ ਘਾਟ (48.60 ਮੀਟਰ), ਹਾਥੀਦਾਹ (41.76 ਮੀਟਰ) ਅਤੇ ਦੀਘਾ ਘਾਟ (50.45 ਮੀਟਰ) 'ਤੇ ਗੰਗਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਸੀ। ਹੋਰ ਜ਼ਿਲ੍ਹਿਆਂ 'ਚ ਕਈ ਦਰਿਆਵਾਂ 'ਚ ਪਾਣੀ ਦਾ ਪੱਧਰ ਵਧਣ ਨਾਲ ਨੀਵੇਂ ਇਲਾਕਿਆਂ 'ਚ ਅਸਰ ਪੈ ਰਿਹਾ ਹੈ। ਰਾਜ ਦੇ ਆਫ਼ਤ ਪ੍ਰਬੰਧਨ ਵਿਭਾਗ (ਡੀਐੱਮਡੀ) ਨੇ ਕਿਹਾ ਕਿ ਵਧੀਕ ਮੁੱਖ ਸਕੱਤਰ ਪ੍ਰਤਿਆ ਅੰਮ੍ਰਿਤ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਪਾਣੀ ਦੇ ਪੱਧਰ 'ਚ ਸੰਭਾਵਿਤ ਵਾਧੇ ਲਈ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ 12 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਇਕ ਵਰਚੁਅਲ ਸਮੀਖਿਆ ਮੀਟਿੰਗ ਕੀਤੀ। ਡੀਐੱਮਡੀ ਦੇ ਅਨੁਸਾਰ, ਗੰਗਾ ਦੇ ਕਿਨਾਰੇ ਲਗਭਗ 12 ਜ਼ਿਲ੍ਹਿਆਂ 'ਚ ਹੜ੍ਹ ਵਰਗੀ ਸਥਿਤੀ ਹੈ, ਜਿਸ ਨਾਲ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲਗਭਗ 13.56 ਲੱਖ ਲੋਕ ਪ੍ਰਭਾਵਿਤ ਹੋਏ ਹਨ। ਕੁੱਲ 376 ਗ੍ਰਾਮ ਪੰਚਾਇਤਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ 'ਚੋਂ ਬਹੁਤ ਸਾਰੇ ਵਸਨੀਕਾਂ ਨੂੰ ਕੈਂਪਾਂ 'ਚ ਭੇਜ ਦਿੱਤਾ ਗਿਆ ਹੈ। ਪ੍ਰਭਾਵਿਤ 12 ਜ਼ਿਲ੍ਹੇ ਪਟਨਾ, ਬਕਸਰ, ਸਾਰਨ, ਵੈਸ਼ਾਲੀ, ਭੋਜਪੁਰ, ਸਮਸਤੀਪੁਰ, ਬੇਗੂਸਰਾਏ, ਲਖੀਸਰਾਏ, ਖਗੜੀਆ, ਭਾਗਲਪੁਰ, ਕਟਿਹਾਰ ਅਤੇ ਮੁੰਗੇਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News