SCO ਦੇਸ਼ ਇੱਕ-ਦੂਜੇ ਦੀ ਪ੍ਰਭੂਸੱਤਾ ਦਾ ਸਨਮਾਨ ਕਰਨ: ਐੱਸ. ਜੈਸ਼ੰਕਰ
Thursday, Oct 26, 2023 - 04:13 PM (IST)
ਬਿਸ਼ਕੇਕ/ਕਿਰਗਿਸਤਾਨ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ 'ਤੇ ਚੁਟਕੀ ਲੈਂਦਿਆਂ ਵੀਰਵਾਰ ਨੂੰ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਨੂੰ ਅੰਤਰਰਾਸ਼ਟਰੀ ਕਾਨੂੰਨ ਦੇ ਸਿਧਾਂਤਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਕ-ਦੂਜੇ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਅਤੇ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹੋਏ ਖੇਤਰ ਵਿਚ ਸਥਿਰਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।'' ਜੈਸ਼ੰਕਰ ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਉਹ ਕਿਰਗਿਸਤਾਨ ਦੇ ਬਿਸ਼ਕੇਕ ਵਿੱਚ ਐੱਸ.ਸੀ.ਓ. ਸਰਕਾਰ ਦੇ ਮੁਖੀਆਂ ਦੀ ਕੌਂਸਲ ਦੇ 22ਵੇਂ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ: ਇਮਰਾਨ ਦੀ ਨਵਾਜ਼ ਸ਼ਰੀਫ ਨੂੰ ਚੁਣੌਤੀ, ਜਿੱਥੋਂ ਚੋਣ ਲੜੋਗੇ, ਮੈਂ ਵੀ ਉੱਥੋਂ ਹੀ ਲੜਾਂਗਾ (ਵੀਡੀਓ)
ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੇ ਹਿੱਤਾਂ ਦੀ ਕੇਂਦਰੀਤਾ Fk ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਬੀਜਿੰਗ, ਪਾਕਿਸਤਾਨ ਵਿੱਚ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਵਿੱਚ ਅਰਬਾਂ ਡਾਲਰ ਦਾ ਨਿਵੇਸ਼ ਕਰ ਰਿਹਾ ਹੈ। ਭਾਰਤ ਨੇ ਪਾਕਿਸਤਾਨ ਵਿੱਚ ਇਸ ਪ੍ਰੋਜੈਕਟ ਦਾ ਵਿਰੋਧ ਕੀਤਾ ਹੈ, ਕਿਉਂਕਿ ਇਹ ਗਲਿਆਰਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਹੋ ਕੇ ਲੰਘਦਾ ਹੈ। ਉਨ੍ਹਾਂ ਕਿਹਾ, “ਖੇਤਰ ਦੇ ਅੰਦਰ ਵਪਾਰ ਨੂੰ ਬਿਹਤਰ ਬਣਾਉਣ ਲਈ ਸਾਨੂੰ ਮਜ਼ਬੂਤ ਸੰਪਰਕ ਅਤੇ ਬੁਨਿਆਦੀ ਢਾਂਚੇ ਦੀ ਲੋੜ ਹੈ। ਅਜਿਹੀਆਂ ਪਹਿਲਕਦਮੀਆਂ ਵਿਚ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨਾ ਚਾਹੀਦਾ ਹੈ।'' ਵਿਦੇਸ਼ ਮੰਤਰੀ ਨੇ ਕਿਹਾ, ''ਗਲੋਬਲ ਸਾਊਥ (ਪੱਛੜੇ ਦੇਸ਼ਾਂ) ਨੂੰ ਅਪਾਰਦਰਸ਼ੀ ਪਹਿਲਕਦਮੀਆਂ ਤੋਂ ਪੈਦਾ ਹੋਣ ਵਾਲੇ ਗੈਰ-ਵਿਵਹਾਰਕ ਕਰਜ਼ੇ ਦੇ ਬੋਝ ਹੇਠਾਂ ਨਹੀਂ ਦਬਾਇਆ ਜਾਣਾ ਚਾਹੀਦਾ। ਭਾਰਤ-ਮੱਧ ਏਸ਼ੀਆ-ਯੂਰਪ ਆਰਥਿਕ ਗਲਿਆਰਾ (IMEC) ਅਤੇ ਅੰਤਰਰਾਸ਼ਟਰੀ ਉੱਤਰ-ਦੱਖਣੀ ਟ੍ਰਾਂਸਪੋਰਟ ਕੋਰੀਡੋਰ (INSTC) ਖੁਸ਼ਹਾਲੀ ਦੇ ਪ੍ਰੇਰਕ ਬਣ ਸਕਦੇ ਹਨ।'
ਇਹ ਵੀ ਪੜ੍ਹੋ: ਕੈਨੇਡਾ 'ਚ ਇਮੀਗ੍ਰੇਸ਼ਨ ਧੋਖਾਧੜੀ ਲਈ ਭਾਰਤੀ ਵਿਅਕਤੀ ਨੂੰ 20,000 ਡਾਲਰ ਦਾ ਜੁਰਮਾਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।