ਤੇਜ਼ ਰਫ਼ਤਾਰ ਸਕਾਰਪੀਓ ਨੂੰ ਮਾਰੀ ਟੱਕਰ, ਜੋੜੇ ਦੀ ਮੌਤ; ਬੱਚੇ ਜ਼ਖ਼ਮੀ

Friday, Oct 18, 2024 - 12:02 PM (IST)

ਅਮੇਠੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਜਾਇਸ ਥਾਣਾ ਖੇਤਰ ਕੋਲ ਤੇਜ਼ ਰਫ਼ਤਾਰ ਨਾਲ ਜਾ ਰਹੀ ਇਕ ਐੱਸ.ਯੂ.ਵੀ. (ਸਕਾਰਪੀਓ) ਨੇ ਇਕ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਜੋੜੇ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ 2 ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ ਵੀਰਵਾਰ ਦੇਰ ਸ਼ਾਮ ਆਦਿਤਿਆ ਸੋਨਕਰ ਆਪਣੀ ਪਤਨੀ ਸਪਨਾ ਅਤੇ 2 ਬੱਚਿਆਂ ਨਾਲ ਜਾਇਸ ਤੋਂ ਘਰ ਜਾ ਰਹੇ ਸਨ।

ਮੌਸਮਗੰਜ ਕੋਲ ਉਨ੍ਹਾਂ ਦੀ ਮੋਟਰਸਾਈਕਲ ਨੂੰ ਪਿੱਛਿਓਂ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਸਪਨਾ (28) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਆਦਿਤਿਆ ਸੋਨਕਰ (30) ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਉਨ੍ਹਾਂ ਦੇ ਦੋਵੇਂ ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਬੱਚਿਆਂ ਨੂੰ ਸਿਹਤ ਕੇਂਦਰ ਫੁਰਸਤਗੰਜ ਇਲਾਜ ਲਈ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰਾਏਬਰੇਲੀ ਰੈਫਰ ਕਰ ਦਿੱਤਾ ਗਿਆ। ਦੋਹਾਂ ਦਾ ਉੱਥੇ ਇਲਾਜ ਚੱਲ ਰਿਹਾ ਹੈ। ਇੰਚਾਰਜ ਇੰਸਪੈਕਟਰ ਥਾਣਾ ਜਾਇਸ ਰਵੀ ਕੁਮਾਰ ਨੇ ਦੱਸਿਆ ਕਿ ਆਦਿਤਿਆ ਅਤੇ ਸਪਨਾ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਸਕਾਰਪੀਓ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ, ਜੋ ਕੁਝ ਦੂਰ ਜਾ ਕੇ ਪਲਟ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News