ਸ਼ੋਪੀਆਂ ''ਚ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ

Thursday, Feb 27, 2020 - 09:27 PM (IST)

ਸ਼ੋਪੀਆਂ ''ਚ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਘੇਰਾਬੰਦੀ ਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਦੇ ਆਧਾਰ 'ਤੇ ਰਾਸ਼ਟਰੀ ਰਾਈਫਲ, ਕੇਂਦਰੀ ਰਿਜ਼ਰਵ ਪੁਲਸ ਬਲ ਅਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਪਾਰਟੀ ਨੇ ਸ਼ੋਪੀਆਂ ਜ਼ਿਲ੍ਹੇ ਦੇ ਅਗਲਾਰ ਜੈਨਪੋਰਾ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਨੇ ਸਾਰੇ ਨਿਕਾਸੀ ਗੇਟਾਂ ਨੂੰ ਬੰਦ ਕਰ ਦਿੱਤਾ ਅਤੇ ਘਰ-ਘਰ ਜਾ ਕੇ ਤਲਾਸ਼ੀ ਲਈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ।


author

KamalJeet Singh

Content Editor

Related News