ਕਸ਼ਮੀਰ ਦੇ ਪੁਲਵਾਮਾ ਜ਼ਿਲੇ ''ਚ ਸੁਰੱਖਿਆ ਬਲਾਂ ਨੇ ਸ਼ੁਰੂ ਕੀਤੀ ਸਰਚ ਮੁੰਹਿਮ

Thursday, Jul 20, 2017 - 12:44 AM (IST)

ਸ਼੍ਰੀਨਗਰ—ਦੱਖਣੀ ਕਸ਼ਮੀਰ 'ਚ ਪੁਲਵਾਮਾ ਜ਼ਿਲੇ ਦੇ ਇਕ ਪਿੰਡ 'ਚ ਕੁਝ ਅੱਤਵਾਦੀਆਂ ਵਲੋਂ ਗੋਲੀਬਾਰੀ ਕਰਨ ਅਤੇ ਭੱਜ ਜਾਣ ਦੀ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਕ ਪਿੰਡ ਦੀ ਘੇਰਾਬੰਦੀ ਕੀਤੀ ਅਤੇ ਸਰਚ ਮੁੰਹਿਮ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਰਮੀਆਂ ਨੇ ਦੇਖਿਆ ਕਿ ਕੁਝ ਅੱਤਵਾਦੀ ਪੁਲਵਾਮਾ ਦੇ ਬਾਂਦੇਰਪੋਰਾ 'ਚ ਇਕ ਗੱਡੀ 'ਚ ਸਫਰ ਕਰ ਰਹੇ ਸਨ ਅਤੇ ਫੌਜ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਗੱਡੀ ਛੱਡ ਦਿੱਤੀ ਅਤੇ ਭੱਜਣ ਦੌਰਾਨ ਗੋਲੀਆਂ ਚਲਾਈਆਂ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਸਰਚ ਮੁੰਹਿਮ ਸ਼ੁਰੂ ਕਰ ਦਿੱਤੀ।


Related News