ਜੰਮੂ-ਕਸ਼ਮੀਰ: ਪੁੰਛ ''ਚ ਗੋਲੀਬਾਰੀ ਤੋਂ ਬਾਅਦ ਸਰਚ ਆਪਰੇਸ਼ਨ ਸ਼ੁਰੂ
Wednesday, Jun 19, 2024 - 07:47 AM (IST)
ਜੰਮੂ — ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਮੰਗਲਵਾਰ ਨੂੰ ਕਈ ਦੌਰ ਦੀ ਗੋਲੀਬਾਰੀ ਦੀਆਂ ਰਿਪੋਰਟਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਲਾਕੇ 'ਚ ਫੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਕਿਸੇ ਤਰ੍ਹਾਂ ਦੀ ਗੋਲੀਬਾਰੀ ਤੋਂ ਇਨਕਾਰ ਕੀਤਾ। ਉਨ੍ਹਾਂ ਦੱਸਿਆ ਕਿ ਬੁਫਲਿਆਜ਼ ਜੰਗਲੀ ਖੇਤਰ 'ਚ ਕਈ ਰਾਊਂਡ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪੁਲਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਲਾਕੇ 'ਚੋਂ ਆਖਰੀ ਖ਼ਬਰਾਂ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।
ਇਹ ਵੀ ਪੜ੍ਹੋ- ਤੇਜ਼ ਰਫਤਾਰ ਕੈਂਟਰ ਨੇ 6 ਵਾਹਨਾਂ ਨੂੰ ਮਾਰੀ ਟੱਕਰ; ਗੱਡੀਆਂ ਦੇ ਉੱਡੇ ਪਰਖੱਚੇ, ਕਾਂਸਟੇਬਲ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e