ਕਸ਼ਮੀਰ ''ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਸਫੈਦ ਚਾਦਰ ''ਚ ਲਿਪਟੀ ਘਾਟੀ

Thursday, Dec 12, 2024 - 03:43 PM (IST)

ਸ਼੍ਰੀਨਗਰ- ਕਸ਼ਮੀਰ ਘਾਟੀ ਦੇ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ 'ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਜਦਕਿ ਉਪਰਲੇ ਇਲਾਕਿਆਂ 'ਚ ਮੀਂਹ ਪਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਘਾਟੀ 'ਚ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 'ਚ ਸੁਧਾਰ ਹੋਇਆ ਹੈ। ਸ਼ੋਪੀਆਂ, ਪੁਲਵਾਮਾ ਅਤੇ ਬਾਰਾਮੂਲਾ ਦੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਅਨੰਤਨਾਗ, ਬਡਗਾਮ ਅਤੇ ਬਾਂਦੀਪੋਰਾ ਦੇ ਉੱਪਰਲੇ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਹੋਈ। ਹਾਲਾਂਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਬਰਫਬਾਰੀ ਨਹੀਂ ਹੋਈ।

PunjabKesari

ਗੁਲਮਰਗ, ਸੋਨਮਰਗ, ਤੰਗਮਾਰਗ, ਗੁਰੇਜ਼ ਅਤੇ ਜ਼ੋਜਿਲਾ ਦਰੱਰੇ ਵਰਗੇ ਸੈਰ-ਸਪਾਟਾ ਵਾਲੀਆਂ ਥਾਵਾਂ ਸਮੇਤ ਘਾਟੀ ਦੇ ਉੱਪਰਲੇ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ੋਜਿਲਾ ਦਰੱਰੇ 'ਤੇ ਬਰਫ ਜਮ੍ਹਾ ਹੋਣ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ, ਜਦਕਿ ਬਾਂਦੀਪੋਰਾ-ਗੁਰੇਜ਼ ਰੋਡ ਅਤੇ ਮੁਗਲ ਰੋਡ ਨੂੰ ਵੀ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸੜਕਾਂ ਤੋਂ ਬਰਫ਼ ਹਟਾਉਣ ਅਤੇ ਆਵਾਜਾਈ ਬਹਾਲ ਕਰਨ ਲਈ ਲੋਕਾਂ ਅਤੇ ਮਸ਼ੀਨਾਂ ਦੀ ਮਦਦ ਲਈ ਹੈ।

PunjabKesari

ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਦੁਪਹਿਰ ਤੋਂ ਮੌਸਮ 'ਚ ਸੁਧਾਰ ਦੀ ਭਵਿੱਖਬਾਣੀ ਕੀਤੀ ਹੈ ਅਤੇ 20 ਦਸੰਬਰ ਤੱਕ ਮੁੱਖ ਤੌਰ 'ਤੇ ਖੁਸ਼ਕ ਹਾਲਾਤ ਬਣੇ ਰਹਿਣ ਦੀ ਉਮੀਦ ਕੀਤੀ ਹੈ। ਇਸ ਦੌਰਾਨ ਬੱਦਲਵਾਈ ਕਾਰਨ ਸ੍ਰੀਨਗਰ ਸਮੇਤ ਪੂਰੀ ਘਾਟੀ ਵਿੱਚ ਰਾਤ ਦਾ ਤਾਪਮਾਨ ਵਧ ਗਿਆ। ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ ਮਨਫ਼ੀ 0.5 ਡਿਗਰੀ ਸੈਲਸੀਅਸ, ਗੁਲਮਰਗ 'ਚ ਘੱਟੋ-ਘੱਟ ਤਾਪਮਾਨ ਮਨਫ਼ੀ 5.2 ਡਿਗਰੀ ਸੈਲਸੀਅਸ ਜਦਕਿ ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਮਨਫ਼ੀ 4.6 ਡਿਗਰੀ ਸੈਲਸੀਅਸ ਰਿਹਾ। ਕਸ਼ਮੀਰ ਦੇ ਪ੍ਰਵੇਸ਼ ਦੁਆਰ ਕਾਜ਼ੀਗੁੰਡ ਵਿਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਸੈਲਸੀਅਸ ਅਤੇ ਦੱਖਣੀ ਕਸ਼ਮੀਰ ਦੇ ਕੋਕਰਨਾਗ 'ਚ ਘੱਟੋ-ਘੱਟ ਤਾਪਮਾਨ ਮਨਫ਼ੀ ਇਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


Tanu

Content Editor

Related News