ਬੈਂਡ-ਵਾਜੇ ਨਾਲ ਲਿਆਂਦੀ ਲਾੜੀ ਨੇ ਵਿਆਹ ਦੇ ਦੂਜੇ ਦਿਨ ਕਰ 'ਤਾ ਕਾਂਡ, ਪੁਲਸ ਤੇ ਪਰਿਵਾਰ ਦੇ ਉੱਡੇ ਹੋਸ਼

Wednesday, Nov 27, 2024 - 06:46 PM (IST)

ਬੈਂਡ-ਵਾਜੇ ਨਾਲ ਲਿਆਂਦੀ ਲਾੜੀ ਨੇ ਵਿਆਹ ਦੇ ਦੂਜੇ ਦਿਨ ਕਰ 'ਤਾ ਕਾਂਡ, ਪੁਲਸ ਤੇ ਪਰਿਵਾਰ ਦੇ ਉੱਡੇ ਹੋਸ਼

ਰਾਮਪੁਰ : ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਮਿਲਕ ਇਲਾਕੇ ਦੇ ਇੱਕ ਪਿੰਡ ਵਿੱਚ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਆਹ ਦੇ ਦੂਜੇ ਦਿਨ ਹੀ ਲਾੜੀ ਅਚਾਨਕ ਘਰੋਂ ਗਾਇਬ ਹੋ ਗਈ। ਇਲਜ਼ਾਮ ਲੱਗਾ ਹੈ ਕਿ ਉਕਤ ਲਾੜੀ ਘਰ ਵਿੱਚ ਰੱਖੇ 60 ਹਜ਼ਾਰ ਰੁਪਏ, ਗਹਿਣੇ ਅਤੇ ਮੋਬਾਈਲ ਫੋਨ ਲੈ ਕੇ ਭੱਜ ਗਈ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਉਹਨਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਪੀੜਤ ਧਿਰ ਨੇ ਪੁਲਸ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ

ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮਹੀਨੇ ਪਹਿਲਾਂ ਇੱਕ ਅਪਾਹਜ ਨੌਜਵਾਨ ਦਾ ਵਿਆਹ ਰੁਦਰਪੁਰ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਵਿਆਹ 'ਚ 60 ਹਜ਼ਾਰ ਰੁਪਏ ਦੀ ਵਾਧੂ ਰਕਮ ਦੀ ਮੰਗ ਕੀਤੀ ਸੀ, ਜਿਸ ਨੂੰ ਲਾੜੇ ਦੇ ਪਰਿਵਾਰ ਨੇ ਪੂਰਾ ਕਰ ਦਿੱਤਾ। ਇਸ ਤੋਂ ਬਾਅਦ ਵਿਆਹ ਦੇ ਦੂਜੇ ਦਿਨ ਲੜਕੇ ਦੇ ਪੱਖ ਵਾਲੇ ਲੋਕਾਂ ਨੇ ਘਰ 'ਚ ਰੱਖਿਆ ਸਾਰਾ ਕੀਮਤੀ ਸਾਮਾਨ ਲਾੜੀ ਵਲੋਂ ਆਪਣੇ ਨਾਲ ਲੈ ਕੇ ਜਾਣ ਦਾ ਦੋਸ਼ ਲਗਾਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਲਾੜੀ 2-3 ਦਿਨ ਘਰ 'ਚ ਰਹੀ ਪਰ ਫਿਰ ਰਾਤ ਨੂੰ ਅਚਾਨਕ ਉਹ 60 ਹਜ਼ਾਰ ਰੁਪਏ, ਗਹਿਣੇ ਅਤੇ 2 ਮੋਬਾਈਲ ਲੈ ਕੇ ਫ਼ਰਾਰ ਹੋ ਗਈ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਪੀੜਤ ਪਰਿਵਾਰ ਨੇ ਕੁੜੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਅਤੇ ਕਾਫੀ ਭਾਲ ਤੋਂ ਬਾਅਦ ਉਸ ਨੂੰ ਫੜ ਲਿਆ ਗਿਆ। ਫਿਰ ਕੁੜੀ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੀੜਤ ਧਿਰ ਨੇ ਕਿਹਾ ਕਿ ਅਸੀਂ ਵਿਆਹ 'ਤੇ ਕਾਫੀ ਖ਼ਰਚ ਕੀਤਾ ਸੀ ਅਤੇ ਸੋਚਿਆ ਸੀ ਕਿ ਸਾਡੀਆਂ ਖੁਸ਼ੀਆਂ 'ਚ ਵਾਧਾ ਹੋਵੇਗਾ ਪਰ ਲਾੜੀ ਨੇ ਸਾਡੇ ਨਾਲ ਧੋਖਾ ਕੀਤਾ ਹੈ। ਘਟਨਾ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਐੱਸਪੀ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤ ਮਿਲੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - Gold-Silver Price: ਸੋਨਾ ਹੋਇਆ ਸਸਤਾ, ਗਹਿਣੇ ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੀ ਕੀਮਤ

ਇਹ ਮਾਮਲਾ ਵਿਆਹ ਦੇ ਕਿਸੇ ਝਗੜੇ ਨਾਲ ਜੁੜਿਆ ਹੋਇਆ ਹੈ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲੜਕੀ ਨੂੰ ਹਿਰਾਸਤ ਵਿਚ ਨਹੀਂ ਲਿਆ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਕੀਤੀ ਗਈ ਹੈ। ਦੋਵਾਂ ਪਾਸਿਆਂ ਤੋਂ ਜਾਣਕਾਰੀ ਲਈ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਸ ਨੂੰ ਉਨ੍ਹਾਂ ਦੇ ਪੈਸੇ ਅਤੇ ਗਹਿਣੇ ਵਾਪਸ ਦਿਵਾਉਣ ਦੀ ਅਪੀਲ ਕੀਤੀ ਹੈ। ਪੀੜਤ ਨੇ ਕਿਹਾ ਅਸੀਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸਮਝਾਇਆ ਸੀ, ਪਰ ਹੁਣ ਸਾਨੂੰ ਸੱਚਾਈ ਦਾ ਪਤਾ ਲੱਗ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਪੁਲਸ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰੇ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਮਹਿੰਗੀ ਹੋਈ CNG, ਜਾਣੋ ਕਿੰਨੇ ਰੁਪਏ ਦਾ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News