ਟੀ.ਡੀ.ਪੀ.-ਭਾਜਪਾ ਗਠਜੋੜ ''ਤੇ ਸ਼ਾਹ ਤੇ ਨਾਇਡੂ ਵਿਚਾਲੇ ਹੋਈ ਦੂਜੇ ਦੌਰ ਦੀ ਗੱਲਬਾਤ

03/09/2024 3:01:22 PM

ਨਵੀਂ ਦਿੱਲੀ- ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਪ੍ਰਧਾਨ ਐੱਨ. ਚੰਦਰਬਾਬੂ ਨਾਇਡੂ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਕਰਨ ਨੂੰ ਲੈ ਕੇ ਦੂਜੇ ਦੌਰ ਦੀ ਗੱਲਬਾਤ ਕੀਤੀ। ਆਂਧਰਾ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਣਗੀਆਂ। ਯੁਵਜਨ ਸ਼੍ਰਮਿਕ ਰਾਇਥੂ ਕਾਂਗਰਸ ਪਾਰਟੀ (ਵਾਈ.ਐੱਸ.ਆਰ.ਸੀ.ਪੀ.) ਦੇ ਬਾਗੀ ਸੰਸਦ ਮੈਂਬਰ ਕੇ. ਰਘੂ ਰਾਮ ਕ੍ਰਿਸ਼ਨ ਰਾਜੂ ਨੇ ਕਿਹਾ ਕਿ ਗਠਜੋੜ ਦਾ ਅਧਿਕਾਰਤ ਐਲਾਨ ਜਲਦੀ ਹੀ ਕੀਤਾ ਜਾਵੇਗਾ। 

ਮੁੱਖ ਮੰਤਰੀ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬੇ 'ਤੇ ਰਾਜ ਕਰ ਰਹੇ 'ਸ਼ੈਤਾਨ' ਤੋਂ ਛੁਟਕਾਰਾ ਪਾਉਣ ਲਈ  ਭਾਜਪਾ, ਟੀ.ਡੀ.ਪੀ. ਅਤੇ ਜਨ ਸੈਨਾ ਪਾਰਟੀ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ। ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨਾਇਡੂ ਅਤੇ ਜਨ ਸੈਨਾ ਦੇ ਮੁਖੀ ਪਵਨ ਕਲਿਆਣ ਨੇ ਵੀ ਵੀਰਵਾਰ ਨੂੰ ਸ਼ਾਹ ਅਤੇ ਨੱਡਾ ਨਾਲ ਮੁਲਾਕਾਤ ਕੀਤੀ ਸੀ। ਟੀ.ਡੀ.ਪੀ. ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਕੇ. ਰਵਿੰਦਰ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਭਾਜਪਾ, ਜਨ ਸੈਨਾ ਅਤੇ ਉਨ੍ਹਾਂ ਦੀ ਪਾਰਟੀ ਨੇ ਸਿਧਾਂਤਕ ਤੌਰ 'ਤੇ ਆਉਣ ਵਾਲੀਆਂ ਚੋਣਾਂ 'ਚ ਇਕੱਠੇ ਕੰਮ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਹਿਮਤੀ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।


Rakesh

Content Editor

Related News