ਨਵੀਂ ਹੋਵੇਗੀ ਨਵੇਂ ਸਾਲ ਦੀ ਪਾਰਟੀ, ਮੁੰਬਈ ''ਚ 7 ਜਨਵਰੀ ਤੱਕ ਧਾਰਾ 144 ਲਾਗੂ

Thursday, Dec 30, 2021 - 10:35 AM (IST)

ਨਵੀਂ ਹੋਵੇਗੀ ਨਵੇਂ ਸਾਲ ਦੀ ਪਾਰਟੀ, ਮੁੰਬਈ ''ਚ 7 ਜਨਵਰੀ ਤੱਕ ਧਾਰਾ 144 ਲਾਗੂ

ਮੁੰਬਈ- ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਇਕ ਵਾਰ ਮੁੜ ਕੋਰੋਨਾ ਨੇ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਕੋਰੋਨਾ ਦੀ ਦੂਜੀ ਲਹਿਰ ਘੱਟ ਹੁੰਦੀ ਨਜ਼ਰ ਆ ਰਹੀ ਸੀ, ਉੱਥੇ ਹੀ ਮੁੜ ਕੋਰੋਨਾ ਦੇ ਮਾਮਲਿਆਂ 'ਚ ਮਾਮਲਾ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਵੀ ਲੋਕਾਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਵਿਚ ਜਿੱਥੇ ਦਿੱਲੀ 'ਚ ਸਰਕਾਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਹੁਣ ਮਹਾਰਾਸ਼ਟਰ ਸਰਕਾਰ ਵੀ ਕੋਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦੇ ਹੋਏ ਸਖ਼ਤ ਹੋ ਗਈ ਹੈ।

PunjabKesari

ਮੁੰਬਈ 'ਚ ਬੀਤੇ ਦਿਨ ਕੋਰੋਨਾ ਦੇ 2,510 ਨਵੇਂ ਮਾਮਲੇ ਸਾਹਮਣੇ ਆਏ। ਜਿਸ ਨੂੰ ਦੇਖਦੇ ਹੋਏ ਹੁਣ ਪ੍ਰਸ਼ਾਸਨ ਨੇ ਮੁੰਬਈ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਮੁੰਬਈ 'ਚ 7 ਜਨਵਰੀ ਤੱਕ ਧਾਰਾ 144 ਲਾਗੂ ਰਹੇਗੀ, ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਮਨਾਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ, ਰਿਜਾਰਟ ਅਤੇ ਕਲੱਬ 'ਚ 30 ਦਸੰਬਰ ਤੋਂ 7 ਜਨਵਰੀ ਤੱਕ ਕੋਈ ਪਾਰਟੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਤਿੰਨ ਤਲਾਕ ਪੀੜਤਾ ਦਾ PM ਮੋਦੀ ਨੇ ਵਧਾਇਆ ਹੌਂਸਲਾ, ਜ਼ਿੰਦਗੀ 'ਚ ਤਰੱਕੀ ਲਈ ਦਿੱਤਾ ਇਹ ਮੰਤਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News