ਕਿਸਾਨ ਅੰਦੋਲਨ: ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ’ਚ ਧਾਰਾ 144 ਲਾਗੂ
Tuesday, Jan 26, 2021 - 05:40 PM (IST)
ਫਰੀਦਾਬਾਦ– ਕਿਸਾਨਾਂ ਦੀ ਟਰੈਕਟਰ ਪਰੇਡ ’ਚ ਜੁਟੇ ਪ੍ਰਦਰਸ਼ਨਕਾਰੀਆਂ ਦੀਆਂ ਪੁਲਸ ਨਾਲ ਹਿੰਸਕ ਝੜਪਾਂ ਹੋ ਰਹੀਆਂ ਹਨ। ਜਿਥੇ ਪੁਲਸ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਰਹੀ ਹੈ ਉਥੇ ਹੀ ਪ੍ਰਦਰਸ਼ਨਕਾਰੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਰਿਹਾ ਹੈ। ਵਿਗੜਦੇ ਹਲਾਤਾਂ ਨੂੰ ਵੇਖਦੇ ਹੋਏ ਫਰੀਦਾਬਾਦ ਜ਼ਿਲ੍ਹਾ ਮਜਿਸਟ੍ਰੇਟ ਯਸ਼ਪਾਲ ਨੇ ਜ਼ਿਲ੍ਹੇ ’ਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਦੱਸਿਆ ਗਿਆ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੇ ਤਣਾਅ, ਕਿਸੇ ਜਾਨੀ ਜਾਂ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਣ ਦੇ ਖਦਸ਼ੇ ਦੇ ਚਲਦੇ ਭਾਰਤੀ ਸਜ਼ਾ ਜ਼ਾਬਤਾ ਦੀ 1973 ਦੀ ਧਾਰਾ-144 ਤਹਿਤ ਜ਼ਿਲੇ ’ਚ 5 ਜਾਂ 5 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ, ਕਿਸੇ ਤਰ੍ਹਾਂ ਦਾ ਹਥਿਆਰ ਲੈ ਕੇ ਚੱਲਣ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।