ਅਤੀਕ-ਅਸ਼ਰਫ ਦੇ ਕਤਲ ਮਗਰੋਂ ਉੱਤਰ ਪ੍ਰਦੇਸ਼ ''ਚ ਧਾਰਾ-144 ਲਾਗੂ
Sunday, Apr 16, 2023 - 02:13 PM (IST)
ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਮਾਫੀਆ ਡਾਨ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਦੇ ਕਤਲ ਮਗਰੋਂ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸ਼ਨੀਵਾਰ ਦੇਰ ਰਾਤ ਮੀਡੀਆ ਕਰਮੀ ਬਣ ਕੇ ਆਏ ਤਿੰਨ ਹਮਲਾਵਰਾਂ ਨੇ ਸੁਰੱਖਿਆ ਘੇਰਾ ਤੋੜਦੇ ਹੋਏ ਦੋਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਿਸ ਘਟਨਾ ਮਗਰੋਂ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸਮੇਤ ਪੂਰੇ ਪ੍ਰਦੇਸ਼ 'ਚ ਧਾਰਾ-144 ਲਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਆਖ਼ਰ ਕਿਉਂ ਦਿੱਤੀ ਗਈ ਅਤੀਕ ਤੇ ਅਸ਼ਰਫ਼ ਨੂੰ ਦਰਦਨਾਕ ਮੌਤ, ਤਿੰਨੋਂ ਮੁਲਜ਼ਮਾਂ ਨੇ ਦੱਸੀ ਵੱਡੀ ਵਜ੍ਹਾ
ਓਧਰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਤੁਰੰਤ ਡੀ. ਜੀ. ਪੀ. ਨੂੰ ਪ੍ਰਯਾਗਰਾਜ ਜਾਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਮੁਤਾਬਕ ਅਤੀਕ-ਅਸ਼ਰਫ਼ ਦੇ ਕਤਲ ਮਗਰੋਂ ਪ੍ਰਯਾਗਰਾਜ ਵਿਚ ਪੁਲਸ ਨੇ ਹਾਈ ਅਲਰਟ ਕਰ ਦਿੱਤਾ ਹੈ। ਪ੍ਰਯਾਗਰਾਜ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਯੋਗੀ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਕਤਲ ਮਾਮਲੇ ਵਿਚ ਅਫ਼ਵਾਹ ਫੈਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ- UP ਦੇ ਇਨ੍ਹਾਂ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ ਅਤੀਕ ਅਹਿਮਦ ਦੇ ਤਿੰਨੋਂ ਕਾਤਲ, ਵੱਖ-ਵੱਖ ਅਪਰਾਧਾਂ 'ਚ ਜਾ ਚੁੱਕੇ ਹਨ ਜੇਲ੍ਹ
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਧਾਰਾ-144 ਲਾਉਣ ਦਾ ਹੁਕਮ ਦਿੱਤਾ ਹੈ। ਮੁੱਖ ਮੰਤਰੀ ਨੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਸ ਨੂੰ ਫਲੈਗ ਮਾਰਚ ਕਰਨ ਨੂੰ ਵੀ ਕਿਹਾ ਹੈ। ਹਾਲਾਤ ਦੇ ਤਣਾਅਪੂਰਨ ਹੋਣ ਦੇ ਖ਼ਦਸ਼ਿਆਂ 5 ਆਈ. ਪੀ. ਐੱਸ. ਅਧਿਕਾਰੀਆਂ ਨੂੰ ਪ੍ਰਯਾਗਰਾਜ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।