ਆਜ਼ਾਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ, ਰਾਜਘਾਟ ਦੇ ਆਲੇ-ਦੁਆਲੇ ਧਾਰਾ-144 ਲਾਗੂ
Thursday, Aug 10, 2023 - 10:13 AM (IST)

ਨਵੀਂ ਦਿੱਲੀ- ਦਿੱਲੀ ਪੁਲਸ ਨੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰਾਜਘਾਟ, ਆਈ. ਟੀ. ਓ. ਅਤੇ ਲਾਲ ਕਿਲ੍ਹੇ ਵਰਗੇ ਇਲਾਕਿਆਂ ਦੇ ਆਲੇ-ਦੁਆਲੇ ਧਾਰਾ-144 ਤਹਿਤ ਕਰਫਿਊ ਲਾਗੂ ਕਰ ਦਿੱਤਾ ਹੈ। ਪੁਲਸ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜਘਾਟ, ਆਈ. ਟੀ. ਓ., ਲਾਲ ਕਿਲ੍ਹੇ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੇ ਇਕੱਠੇ ਹੋਣ ਦੀ ਆਗਿਆ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਨਗੇ।