ਅਗਨੀਵੀਰ ਯੋਜਨਾ ਰਾਸ਼ਟਰੀ ਸੁਰੱਖਿਆ, ਨੌਜਵਾਨ ਭਵਿੱਖ ਲਈ ਖ਼ਤਰਨਾਕ : ਰਾਹੁਲ ਗਾਂਧੀ

07/24/2022 2:00:16 PM

ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਐਤਵਾਰ ਨੂੰ ਇਕ ਵਾਰ ਫਿਰ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਯੋਗ ਰਾਸ਼ਟਰੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਲਈ ਖ਼ਤਰਨਾਕ ਹੈ। ਰਾਹੁਲ ਨੇ ਕਿਹਾ ਕਿ ਅਗਨੀਵੀਰ ਨੌਜਵਾਨਾਂ ਦੇ ਭਵਿੱਖ ਲਈ ਕਿਵੇਂ ਖਿਲਵਾੜ ਕਰੇਗੀ, ਇਸ ਦਾ ਅਨੁਮਾਨ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਮੌਜੂਦਾ ਸਮੇਂ ਹਰ ਸਾਲ 60 ਹਜ਼ਾਰ ਫ਼ੌਜੀ ਸੇਵਾਮੁਕਤ ਹੁੰਦੇ ਹਨ ਪਰ ਮੁਸ਼ਕਲ ਨਾਲ ਤਿੰਨ ਹਜ਼ਾਰ ਸਾਬਕਾ ਫ਼ੌਜੀਆਂ ਨੂੰ ਹੀ ਸਰਕਾਰੀ ਨੌਕਰੀ ਮਿਲ ਪਾਉਂਦੀ ਹੈ।

ਰਾਹੁਲ ਨੇ ਟਵੀਟ ਕੀਤਾ,''60 ਹਜ਼ਾਰ ਫ਼ੌਜੀ ਹਰ ਸਾਲ ਸੇਵਾਮੁਕਤ ਹੁੰਦੇ ਹਨ, ਉਨ੍ਹਾਂ 'ਚੋਂ ਸਿਰਫ਼ 3 ਹਜ਼ਾਰ ਨੂੰ ਸਰਕਾਰੀ ਨੌਕਰੀ ਮਿਲ ਰਹੀ ਹੈ। 4 ਸਾਲ ਦੇ ਠੇਕੇ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੇਵਾਮੁਕਤ ਹੋਣ ਵਾਲੇ ਅਗਨੀਵੀਰਾਂ ਦਾ ਭਵਿੱਖ ਕੀ ਹੋਵੇਗਾ। ਪ੍ਰਧਾਨ ਮੰਤਰੀ ਦੀ ਪ੍ਰਯੋਗਸ਼ਾਲਾ ਦੇ ਇਸ ਨਵੇਂ ਪ੍ਰਯੋਗ ਨਾਲ ਦੇਸ਼ ਦੀ ਸੁਰੱਖਿਆ ਅਤੇ ਨੌਜਵਾਨਾਂ ਦਾ ਭਵਿੱਖ ਦੋਵੇਂ ਖ਼ਤਰੇ 'ਚ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha