ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ ਗਿਣਤੀ, ਕਟੜਾ 'ਚ ਸੁਰੱਖਿਆ ਅਲਰਟ

Wednesday, Jun 24, 2026 - 09:50 PM (IST)

ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ ਗਿਣਤੀ, ਕਟੜਾ 'ਚ ਸੁਰੱਖਿਆ ਅਲਰਟ

ਕਟੜਾ (ਅਮਿਤ ਸ਼ਰਮਾ) : ਮਾਤਾ ਵੈਸ਼ਨੋ ਦੇਵੀ ਯਾਤਰਾ 'ਚ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਆਉਣ ਵਾਲੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਬੁੱਧਵਾਰ ਸ਼ਾਮ ਨੂੰ ਕਟੜਾ ਪੁਲਸ ਵੱਲੋਂ ਸੁਰੱਖਿਆ ਵਿਵਸਥਾ ਦਾ ਵਿਆਪਕ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜੰਮੂ-ਕਸ਼ਮੀਰ ਪੁਲਸ, ਸੀ.ਆਰ.ਪੀ.ਐੱਫ. ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਯਾਤਰਾ ਮਾਰਗਾਂ 'ਤੇ ਗਸ਼ਤ ਕਰਦਿਆਂ ਫਲੈਗ ਮਾਰਚ ਕੱਢਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।

PunjabKesari

ਸੁਰੱਖਿਆ ਏਜੰਸੀਆਂ ਨੇ ਸਾਂਝੇ ਰੂਪ ਵਿੱਚ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਹਨਾਂ ਸਖ਼ਤ ਪ੍ਰਬੰਧਾਂ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਇੱਕ ਸੁਰੱਖਿਅਤ, ਸੁਖਾਲਾ ਅਤੇ ਸ਼ਾਂਤੀਪੂਰਨ ਯਾਤਰਾ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ।

PunjabKesari

ਸ਼ਰਧਾਲੂਆਂ ਦੀ ਗਿਣਤੀ 50 ਲੱਖ ਪਾਰ
ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਨੇ ਇਸ ਸਾਲ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ 22 ਜੂਨ, 2026 ਤੱਕ ਪਵਿੱਤਰ ਗੁਫਾ ਅਸਥਾਨ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 50 ਲੱਖ ਨੂੰ ਪਾਰ ਕਰ ਗਈ ਹੈ। ਯਾਨੀ ਕਿ 22 ਜੂਨ ਤੱਕ ਕੁੱਲ 50.70 ਲੱਖ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਜੀ ਦਾ ਅਸ਼ੀਰਵਾਦ ਲੈਣ ਲਈ ਇਸ ਪਵਿੱਤਰ ਯਾਤਰਾ 'ਤੇ ਜਾ ਚੁੱਕੇ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News