ਦਿੱਲੀ-ਗਾਜ਼ੀਪੁਰ ਸਰਹੱਦ ਕਿਲ੍ਹੇ ’ਚ ਤਬਦੀਲ, ਪੁਲਸ ਨੇ ਰਾਤੋ-ਰਾਤ ਕੀਤੀ ਸਖ਼ਤ ਬੈਰੀਕੇਡਿੰਗ
Sunday, Jan 31, 2021 - 11:17 AM (IST)
ਨਵੀਂ ਦਿੱਲੀ— ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਦਿੱਲੀ ਨਾਲ ਲੱਗਦੀਆਂ ਸਾਰੇ ਸਰਹੱਦਾਂ ’ਤੇ ਪੁਲਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ, ਜਿੱਥੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਸ਼ਨੀਵਾਰ ਯਾਨੀ ਕਿ ਕੱਲ੍ਹ ਰਾਤ ਨੂੰ ਦਿੱਲੀ-ਗਾਜ਼ੀਪੁਰ ਸਰਹੱਦ ’ਤੇ ਰਾਤੋ-ਰਾਤ 12 ਲੇਅਰ ਦੀ ਬੈਰੀਕੇਡਿੰਗ ਲਾ ਦਿੱਤੀ ਗਈ।
ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਵੇਖ ਦੇਸ਼ ਬਹੁਤ ਦੁਖੀ ਹੋਇਆ
ਇਸ ਦੇ ਨਾਲ ਹੀ ਨੁਕੀਲੀਆਂ ਤਾਰਾਂ ਵੀ ਲਾਈਆਂ ਗਈਆਂ ਹਨ। ਗਾਜ਼ੀਪੁਰ ਸਰਹੱਦ ’ਤੇ ਕਿਸਾਨ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ। ਐੱਨ. ਐੱਚ-24 ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਸਿੰਘੂ ਸਰਹੱਦ ’ਤੇ ਵੀ ਬੈਰੀਕੇਡਿੰਗ ਲਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ’ਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਸਰਹੱਦ ’ਤੇ ਸਥਾਨਕ ਵਾਸੀਆਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਪੁਲਸ ਕਾਫੀ ਚੌਕਸ ਹੋ ਗਈ ਹੈ ਅਤੇ ਜਿੱਥੇ-ਜਿੱਥੇ ਕਿਸਾਨ ਧਰਨੇ ’ਤੇ ਬੈਠੇ ਹਨ, ਉੱਥੇ ਸੁਰੱਖਿਆ ਵਧ ਦਿੱਤੀ ਗਈ ਹੈ। ਸਿੰਘੂ ਸਰਹੱਦ ’ਤੇ ਕਿਸਾਨਾਂ ਅਤੇ ਸਥਾਨਕ ਵਾਸੀ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦੇ ਇਕ ਵੱਡੇ ਸਮੂਹ ਦਰਮਿਆਨ ਸ਼ੁੱਕਰਵਾਰ ਨੂੰ ਹਿੰਸਕ ਝੜਪ ਹੋ ਗਈ ਸੀ। ਹਾਲਾਤ ਕਾਬੂ ਕਰਨ ਲਈ ਪੁਲਸ ਨੂੰ ਹੰਝੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕਰਨਾ ਪਿਆ ਸੀ ਅਤੇ ਲਾਠੀਚਾਰਜ ਵੀ ਕਰਨਾ ਪਿਆ।
ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ
ਸਿੰਘੂ ਸਰਹੱਦ ’ਤੇ ਪ੍ਰਦਰਸ਼ਨ ਵਾਲੀ ਥਾਂ ਵੱਲ ਜਾਣ ਵਾਲੇ ਜੀ. ਟੀ. ਕਰਨਾਲ ਰੋਡ ’ਤੇ 5 ਪੱਧਰੀ ਬੈਰੀਕੇਡ ਲਾ ਕੇ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਪੁਲਸ ਅਤੇ ਨੀਮ ਫ਼ੌਜੀ ਬਲਾਂ ਦੇ ਕਾਮਿਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਤੇਜ਼, ਵੱਡੀ ਗਿਣਤੀ ’ਚ ਜੁੱਟੇ ਕਿਸਾਨ
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ 65ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਰਹੱਦ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਗਾਜ਼ੀਪੁਰ ਤੋਂ ਇਲਾਵਾ ਸਿੰਘੂ ਸਰਹੱਦ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦਰਮਿਆਨ ਸਰਹੱਦ ’ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਹੈ।
ਪੰਜਾਬ ਅਤੇ ਹਰਿਆਣਾ ਤੋਂ ਲੋਕ ਅੰਦੋਲਨ ਵਿਚ ਸ਼ਾਮਲ ਹੋਣ ਆ ਰਹੇ ਹਨ। ਪੁਲਸ ਅਤੇ ਨੀਮ ਫ਼ੌਜੀ ਬਲ ਪ੍ਰਦਰਸ਼ਨ ਵਾਲੀ ਥਾਂ ’ਤੇ ਨਜ਼ਰ ਰੱਖ ਰਹੇ ਹਨ। ਮੀਡੀਆ ਕਾਮਿਆਂ ਨੂੰ ਉੱਥੇ ਪਹੁੰਚਣ ’ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।