ਆਸਾਰਾਮ ਮਾਮਲੇ ''ਚ ਪੀੜਤਾ ਦੇ ਪਰਿਵਾਰ ਦੀ ਸੁਰੱਖਿਆ ਵਧਾਈ ਗਈ

Wednesday, Apr 13, 2022 - 05:53 PM (IST)

ਸ਼ਾਹਜਹਾਂਪੁਰ (ਭਾਸ਼ਾ)- ਆਸਾਰਾਮ ਜਬਰ ਜ਼ਿਨਾਹ ਮਾਮਲੇ ਦੀ ਪੀੜਤਾ ਦੇ ਪਿਤਾ ਨੂੰ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਸੁਪਰਡੈਂਟ (ਸਿਟੀ) ਸੰਜੇ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਹੁਣ ਤੱਕ ਪੀੜਤ ਦੇ ਘਰ 2 ਪੁਲਿਸ ਕਰਮਚਾਰੀ ਤਾਇਨਾਤ ਸਨ ਪਰ ਚੋਣਾਂ ਕਾਰਨ ਇਕ ਪੁਲਿਸ ਕਰਮਚਾਰੀ ਨੂੰ ਹਟਾ ਦਿੱਤਾ ਗਿਆ ਸੀ ਪਰ ਹੁਣ ਸੁਰੱਖਿਆ ਵਧਾ ਕੇ ਉਥੇ 3 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਉਣ-ਜਾਣ ਵਾਲੇ ਲੋਕਾਂ ਦੀ ਜਾਣਕਾਰੀ ਲੈ ਕੇ ਉਨ੍ਹਾਂ 'ਤੇ ਨਜ਼ਰ ਰੱਖਣ | ਗੋਂਡਾ 'ਚ ਆਸਾਰਾਮ ਦੇ ਆਸ਼ਰਮ 'ਚ ਇਕ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ ਇੱਥੇ ਰਹਿ ਰਹੇ ਆਸਾਰਾਮ ਜਬਰ ਜ਼ਿਨਾਹ ਪੀੜਤਾ ਦੇ ਪਿਤਾ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। 21 ਮਾਰਚ ਨੂੰ ਆਸਾਰਾਮ ਦੇ ਚੇਲੇ ਵੱਲੋਂ ਧਮਕੀ ਭਰੀ ਚਿੱਠੀ ਉਨ੍ਹਾਂ ਦੇ ਘਰ ਛੱਡੀ ਗਈ ਸੀ।

ਪੀੜਤਾ ਦੇ ਪਿਤਾ ਨੇ ਦੱਸਿਆ ਕਿ ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ 'ਚ ਹੈ ਅਤੇ ਘਟਨਾ ਵਾਲੇ ਦਿਨ ਹੀ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਲਿਖਤੀ ਸ਼ਿਕਾਇਤ ਕੋਤਵਾਲ 'ਚ ਕੀਤੀ ਸੀ, ਹੁਣ ਉਨ੍ਹਾਂ ਦੇ ਘਰ 2 ਪੁਲਸ ਕਰਮੀ ਹੋਰ ਵਧਾ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਆਸਾਰਾਮ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਇਸ ਸਮੇਂ ਜੋਧਪੁਰ ਜੇਲ੍ਹ 'ਚ ਬੰਦ ਹੈ। ਉਸ ਨੂੰ 25 ਅਪ੍ਰੈਲ 2018 ਨੂੰ ਇਕ ਨਾਬਾਲਗ ਨਾਲ ਜਬਰ ਜ਼ਿਨਾਹ ਦੇ ਜੁਰਮ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।


DIsha

Content Editor

Related News