ਸੁਰੱਖਿਆ ਫੋਰਸਾਂ ਨੂੰ ਨੁਕਸਾਨ ਪਹੁੰਚਾਉਣ ਲਈ ISI ਨੇ ਤਿਆਰ ਕੀਤੀ ਖਤਰਨਾਕ ਯੋਜਨਾ

Saturday, Mar 02, 2019 - 10:51 AM (IST)

ਸੁਰੱਖਿਆ ਫੋਰਸਾਂ ਨੂੰ ਨੁਕਸਾਨ ਪਹੁੰਚਾਉਣ ਲਈ ISI ਨੇ ਤਿਆਰ ਕੀਤੀ ਖਤਰਨਾਕ ਯੋਜਨਾ

ਨਵੀਂ ਦਿੱਲੀ/ਜੰਮੂ-ਕਸ਼ਮੀਰ— ਭਾਰਤ-ਪਾਕਿਸਤਾਨ ਦਰਮਿਆਨ ਪੁਲਵਾਮਾ ਹਮਲੇ ਤੋਂ ਬਾਅਦ ਤਣਾਅ ਘੱਟਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਕਰ ਕੇ ਅਮਨ ਦਾ ਸੁਨੇਹਾ ਦੇਣ ਦੇ ਬਾਵਜੂਦ ਸਰਹੱਦ 'ਤੇ ਪਾਕਿਸਤਾਨ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਇਸੇ ਦਰਮਿਆਨ ਅੱਤਵਾਦੀ ਸੰਗਠਨਾਂ ਦੀ ਮਦਦ ਲਈ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦੀ ਖਤਰਨਾਕ ਸਾਜਿਸ਼ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨੀ ਆਰਮੀ ਅਤੇ ਆਈ.ਐੱਸ.ਆਈ. ਇਕ ਵਾਰ ਫਿਰ ਜੰਮੂ-ਕਸ਼ਮੀਰ 'ਚ ਭਾਰਤੀ ਸੁਰੱਖਿਆ ਫੋਰਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਰਚ ਰਹੇ ਹਨ। ਸੂਤਰਾਂ ਅਨੁਸਾਰ ਸੁਰੱਖਿਆ ਫੋਰਸਾਂ ਦੇ ਰਾਸ਼ਨ ਸਟਾਕ  'ਚ ਜ਼ਹਿਰ ਮਿਲਵਾਉਣ ਦੀ ਯੋਜਨਾ ਤਿਆਰ ਕੀਤੀ ਹੈ। ਜ਼ਹਿਰ ਮਿਲਾਉਣ ਲਈ ਪਾਕਿਸਤਾਨ ਦੀ ਆਈ.ਐੱਸ.ਆਈ. ਇਸ ਲਈ ਕਸ਼ਮੀਰ 'ਚ ਮੌਜੂਦ ਆਪਣੇ ਏਜੰਟ ਦੀ ਵਰਤੋਂ ਕਰ ਸਕਦਾ ਹੈ। ਖੁਫੀਆ ਰਿਪੋਰਟ ਆਉਣ ਤੋਂ ਬਾਅਦ ਕਸ਼ਮੀਰ 'ਚ ਸੁਰੱਖਿਆ ਲਈ ਤਾਇਨਾਤ ਸਾਰੀਆਂ ਫੋਰਸਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ 'ਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਬੰਬਬਾਰੀ ਕਰ ਕੇ ਪੂਰੀ ਤਰ੍ਹਾਂ ਨਾਲ ਤਬਾਹ ਕੀਤੇ ਜਾਣ ਨਾਲ ਪਾਕਿਸਤਾਨ ਬੌਖਲਾ ਗਿਆ ਹੈ। ਅੱਤਵਾਦੀਆਂ ਦੇ ਟਿਕਾਣਿਆਂ ਦੇ ਬਰਬਾਦ ਕੀਤੇ ਜਾਣ ਨਾਲ ਗੁੱਸਾਏ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੇ ਅੱਤਵਾਦੀਆਂ ਲਈ ਕਰੋ ਜਾਂ ਮਰੋ ਦਾ ਫਰਮਾਨ ਜਾਰੀ ਕੀਤਾ ਹੈ। ਭਾਰਤੀ ਖੁਫੀਆ ਏਜੰਸੀ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਮੇਤ ਕਈ ਸ਼ਹਿਰਾਂ 'ਚ ਮਹੱਤਵਪੂਰਨ ਟਿਕਾਣੇ ਇਨ੍ਹਾਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਰੈੱਡ ਅਲਰਟ ਜਾਰੀ ਕੀਤਾ ਹੈ।


author

DIsha

Content Editor

Related News