ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ, 5 ਜਵਾਨ ਜ਼ਖਮੀ
Friday, Mar 29, 2019 - 09:57 AM (IST)

ਸ਼੍ਰੀਨਗਰ— ਕਸ਼ਮੀਰ ਦੇ ਬੜਗਾਮ ਜ਼ਿਲੇ 'ਚ ਸ਼ੁੱਕਰਵਾਰ ਦੀ ਸਵੇਰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਫੋਰਸਾਂ ਦੇ 5 ਜਵਾਨ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਤੜਕੇ ਬੜਗਾਮ ਦੇ ਚਾਤੇਰਗਾਮ 'ਚ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਮੁਹਿੰਮ ਚਲਾਈ।ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਨਿਕਾਸੀ ਅਤੇ ਪ੍ਰਵੇਸ਼ ਦੁਆਰ ਸੀਲ ਕਰ ਦਿੱਤੇ ਗਏ ਅਤੇ ਘਰ-ਘਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਸੁਰੱਖਿਆ ਫੋਰਸ ਪਿੰਡ ਦੇ ਵਿਸ਼ੇਸ਼ ਖੇਤਰ ਵੱਲ ਜਾ ਰਹੀ ਸੀ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ ਸੁਰੱਖਿਆ ਫੋਰਸ ਦੇ 5 ਜਵਾਨ ਜ਼ਖਮੀ ਹੋ ਗਏ। ਬਾਅਦ 'ਚ ਸੁਰੱਖਿਆ ਫੋਰਸਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਇਸ ਦੌਰਾਨ 2 ਅੱਤਵਾਦੀ ਮਾਰੇ ਗਏ। ਸੂਤਰਾਂ ਅਨੁਸਾਰ ਮੁਹਿੰਮ ਅਜੇ ਜਾਰੀ ਹੈ। ਹਾਲਾਂਕਿ ਅਧਿਕਾਰੀਆਂ ਨੇ ਬੜਗਾਮ ਅਤੇ ਸ਼੍ਰੀਨਗਰ ਦੇ ਵੱਖ-ਵੱਖ ਖੇਤਰਾਂ 'ਚ ਚੌਕਸੀ ਕਰ ਕੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।