ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ ਮਾਰੇ ਗਏ 12 ਨਕਸਲੀ , 3 ਜਵਾਨ ਵੀ ਸ਼ਹੀਦ

Thursday, Dec 04, 2025 - 08:13 AM (IST)

ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ ਮਾਰੇ ਗਏ 12 ਨਕਸਲੀ , 3 ਜਵਾਨ ਵੀ ਸ਼ਹੀਦ

ਬੀਜਾਪੁਰ (ਭਾਸ਼ਾ) - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ’ਚ ਬੁੱਧਵਾਰ ਸੁਰੱਖਿਆ ਫੋਰਸਾਂ ਨਾਲ ਹੋਏ ਇਕ ਭਿਆਨਕ ਮੁਕਾਬਲੇ ਦੌਰਾਨ 12 ਨਕਸਲੀ ਮਾਰੇ ਗਏ। 3 ਜਵਾਨ ਵੀ ਸ਼ਹੀਦ ਹੋ ਗਏ। ਪੁਲਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਕਾਬਲਾ ਬੀਜਾਪੁਰ-ਦੰਤੇਵਾੜਾ ਜ਼ਿਲ੍ਹਿਆਂ ਦੀ ਹੱਦ ਨਾਲ ਲੱਗਦੇ ਪੱਛਮੀ ਬਸਤਰ ਡਵੀਜ਼ਨ ਖੇਤਰ ’ਚ ਹੋਇਆ। ਜ਼ਿਲ੍ਹਾ ਪੁਲਸ ਸੁਪਰਡੈਂਟ ਜਤਿੰਦਰ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰਿਜ਼ਰਵ ਗਾਰਡ (ਡੀ. ਆਰ. ਜੀ.) ਦੰਤੇਵਾੜਾ-ਬੀਜਾਪੁਰ, ਸਪੈਸ਼ਲ ਟਾਸਕ ਫੋਰਸ ਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ ਕੋਬਰਾ ਬਟਾਲੀਅਨ ਨੂੰ ਸਵੇਰੇ 9 ਵਜੇ ਬੀਜਾਪੁਰ-ਦੰਤੇਵਾੜਾ ਜ਼ਿਲ੍ਹਿਆਂ ਦੀ ਹੱਦ ਨਾਲ ਲੱਗਦੇ ਪੱਛਮੀ ਬਸਤਰ ਡਵੀਜ਼ਨ ਖੇਤਰ ’ਚ ਗਸ਼ਤ ਕਰਨ ਲਈ ਭੇਜਿਆ ਗਿਆ ਸੀ।

ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST

ਬਸਤਰ ਖੇਤਰ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਸੁੰਦਰਰਾਜ ਪੱਟਾਲਿੰਗਮ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਬੁੱਧਵਾਰ ਰਾਤ ਤੱਕ 12 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਕੁੱਝ ਰਾਈਫਲਾਂ, ਹੋਰ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਨਕਸਲੀਆਂ ਦੀ ਪਛਾਣ ਨਹੀਂ ਹੋ ਸਕੀ। ਬੀਜਾਪੁਰ ਡੀ. ਆਰ. ਜੀ. ਦੇ ਤਿੰਨ ਸਿਪਾਹੀ ਹੈੱਡ ਕਾਂਸਟੇਬਲ ਮੋਨੂੰ ਵਦਾਦੀ, ਕਾਂਸਟੇਬਲ ਡੁਕਰੂ ਗੋਂਡੇ ਤੇ ਕਾਂਸਟੇਬਲ ਰਮੇਸ਼ ਸੋਡੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ। ਦੋ ਹੋਰ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ।

ਪੜ੍ਹੋ ਇਹ ਵੀ - 13 ਮਹੀਨੇ ਦਾ ਹੋਵੇਗਾ ਸਾਲ 2026! ਭੁੱਲ ਕੇ ਨਾ ਕਰੋ ਇਹ ਗਲਤੀਆਂ


author

rajwinder kaur

Content Editor

Related News