ਸੁਰੱਖਿਆ ਬਲਾਂ ਨੇ ਬਾਰਾਮੂਲਾ ''ਚ ਘੁਸਪੈਠ ਨੂੰ ਕੀਤਾ ਨਾਕਾਮ, 1 ਅੱਤਵਾਦੀ ਢੇਰ

08/19/2018 4:08:20 PM

ਸ਼੍ਰੀਨਗਰ— ਉਤਰੀ ਕਸ਼ਮੀਰ 'ਚ ਬਾਰਾਮੂਲਾ ਜ਼ਿਲੇ ਦੇ ਕਸਤੂਰੀ ਨਾਰ ਨੇੜੇ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵੱਲੋਂ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫਲ ਕਰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਕੰਟਰੋਲ ਰੇਖਾ 'ਤੇ ਅਲਰਟ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਇਕ ਸਮੂਹ ਨੂੰ ਭਾਰਤੀ ਸੀਮਾ 'ਚ ਦਾਖ਼ਲ ਹੁੰਦੇ ਦੇਖਿਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਸਰੰਡਰ ਕਰਨ ਲਈ ਲਲਕਾਰਿਆ। ਇਸੀ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 

PunjabKesari
ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਚਲਾਈ। ਦੋਵਾਂ ਪੱਖਾਂ ਵਿਚਾਲੇ ਚਲੇ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਬੁਲਾਰੇ ਮੁਤਾਬਕ ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀ ਘਟਨਾ 'ਚ ਸ਼ਨੀਵਾਰ ਦੀ ਰਾਤ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ 'ਚ ਪੀ.ਓ.ਕੇ. ਵੱਲੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।


Related News