ਜੰਮੂ-ਕਸ਼ਮੀਰ ਦੇ ਕਿਸ਼ਤਵਾੜ ''ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

Sunday, Feb 22, 2026 - 03:48 PM (IST)

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ''ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਐਤਵਾਰ ਨੂੰ ਹੋਈ ਇਸ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੌਕੇ ਤੋਂ 2 ਏਕੇ-47 ਰਾਈਫਲਾਂ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ।

ਜੈਸ਼-ਏ-ਮੁਹੰਮਦ ਨਾਲ ਜੁੜੇ ਸਨ ਅੱਤਵਾਦੀ
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਕਿਸ਼ਤਵਾੜ ਦੇ ਚਤਰੂ ਬੈਲਟ ਅਧੀਨ ਪੈਂਦੇ ਪਾਸੇਰਕੁਟ ਇਲਾਕੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਦੋ ਪਾਕਿਸਤਾਨੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀ.ਆਰ.ਪੀ.ਐੱਫ. (CRPF) ਦੀਆਂ ਸਾਂਝੀਆਂ ਟੁਕੜੀਆਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਸਵੇਰੇ 10:30 ਵਜੇ ਸ਼ੁਰੂ ਹੋਇਆ ਮੁਕਾਬਲਾ 
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲ ਇਲਾਕੇ ਦੀ ਘੇਰਾਬੰਦੀ ਕਰ ਰਹੇ ਸਨ, ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸਵੇਰੇ ਕਰੀਬ ਸਾਢੇ 10 ਵਜੇ ਸ਼ੁਰੂ ਹੋਇਆ ਇਹ ਮੁਕਾਬਲਾ ਕਾਫੀ ਦੇਰ ਤੱਕ ਚੱਲਿਆ, ਜਿਸ ਵਿੱਚ ਦੋਵੇਂ ਅੱਤਵਾਦੀ ਮਾਰੇ ਗਏ। ਫੌਜ ਦੀ ਵਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ 'ਤੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਲਾਕੇ ਵਿੱਚ ਅਜੇ ਵੀ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹੋਰ ਖ਼ਤਰੇ ਨੂੰ ਟਾਲਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News