''J&K'' : ਪੁਲਵਾਮਾ ''ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ, 3 ਅੱਤਵਾਦੀ ਢੇਰ
Wednesday, Aug 09, 2017 - 06:03 PM (IST)
ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਕੇ ਢੇਰ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀਆਂ ਲਾਸ਼ਾਂ ਮੁਕਾਬਲੇ ਵਾਲੇ ਸਥਾਨ ਤੋਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਇੱਥੇ ਤਲਾਸ਼ੀ ਅਭਿਆਨ ਅਜੇ ਵੀ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਛਾਣ ਅਜੇ ਜਾਰੀ ਹੈ ਅਤੇ ਉਨ੍ਹਾਂ ਦੇ ਕਿਸੇ ਅੱਤਵਾਦ ਸਮੂਹ ਤੋਂ ਐਸੋਸੀਏਸ਼ਨ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
ਇੱਥੇ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਫੋਰਸ ਨੇ ਪੁਲਵਾਮਾ 'ਚ ਤਰਾਲ ਦੇ ਗੁਲਾਬ ਇਲਾਕੇ 'ਚ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ। ਫੌਜ ਦੇ ਸਰਚ ਅਪਰੇਸ਼ਨ ਦੌਰਾਨ ਲੁੱਕੇ ਅੱਤਵਾਦੀਆਂ ਨੇ ਸੁਰੱਖਿਆ ਫੋਰਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਫੋਰਸ ਵੱਲੋਂ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਹੋਇਆ।
ਦੱਸਣਾ ਚਾਹੁੰਦੇ ਹਾਂ ਕਿ ਬੀਤੇ ਸੋਮਵਾਰ ਨੂੰ ਦੇਰ ਰਾਤ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ। ਸੁਰੱਖਿਆ ਫੋਰਸ ਨੇ ਗੋਲੀਬਾਰੀ 'ਚ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ।
