ਮਣੀਪੁਰ ’ਚ ਅੱਤਵਾਦੀਆਂ ਦੇ ਟਿਕਾਣੇ ਦਾ ਭਾਂਡਾ ਭੰਨਿਆ, ਹਥਿਆਰ ਬਰਾਮਦ

12/03/2021 12:48:20 PM

ਇੰਫਾਲ (ਭਾਸ਼ਾ)- ਆਸਾਮ ਰਾਈਫਲਜ਼ ਅਤੇ ਮਣੀਪੁਰ ਪੁਲਸ ਦੀ ਸਾਂਝੀ ਟੀਮ ਨੇ ਮਣੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ’ਚ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੇਲਿਆਂਗ੍ਰੋਂਗ ਯੂਨਾਈਟਿਡ ਫਰੰਟ (ਜੇ.) ਦੇ ਇਕ ਟਿਕਾਣੇ ਦਾ ਭਾਂਡਾ ਭੰਨਿਆ ਅਤੇ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ। 

ਇਹ ਵੀ ਪੜ੍ਹੋ : ਕੋਰੋਨਾ ਦਾ ਟੀਕਾ ਲਗਵਾਓ, TV, ਫਰਿੱਜ ਤੇ ਵਾਸ਼ਿੰਗ ਮਸ਼ੀਨ ਵਰਗੇ ਇਨਾਮ ਜਿੱਤੋ

ਫਰੰਟ ਦੇ ਮੈਬਰਾਂ ਦੀ ਹਾਜ਼ਰੀ ਦੀ ਵਿਸ਼ੇਸ਼ ਜਾਣਕਾਰੀ ਮਿਲਣ ’ਤੇ ਟੀਮ ਨੇ ਮੰਗਲਵਾਰ ਨੂੰ ਨੁੰਗਜੰਗ ਪਿੰਡ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਸੁਰੱਖਿਆ ਬਲਾਂ ਦੇ ਪੁੱਜਣ ਤੋਂ ਪਹਿਲਾਂ ਹੀ ਅੱਤਵਾਦੀ ਉੱਥੋਂ ਦੌੜ ਗਏ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਡੂੰਘੀ ਤਲਾਸ਼ੀ ਤੋਂ ਬਾਅਦ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha