ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼
Wednesday, Sep 06, 2023 - 11:07 AM (IST)

ਜੰਮੂ (ਵਾਰਤਾ)- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਮੰਗਲਵਾਰ ਨੂੰ ਹਿਜ਼ਬੁਲ ਮੁਜਾਹੀਦੀਨ ਦੇ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਕਿਸ਼ਤਵਾੜ ਦੇ ਸੀਨੀਅਰ ਪੁਲਸ ਸੁਪਰਡੈਂਟ ਖਲੀਲ ਪੋਸਵਾਲ ਨੇ ਕਿਹਾ ਕਿ ਪੁਲਸ ਨੇ ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨਾਲ ਮਿਲ ਕੇ ਹਿਜ਼ਬੁਲ ਮੁਜਾਹੀਦੀਨ ਦੇ ਅੱਤਵਾਦੀ ਜਹਾਂਗੀਰ ਸਰੂਰੀ ਦੇ ਟਿਕਾਣੇ ਨੂੰ ਨਸ਼ਟ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਟਿਕਾਣੇ ਤੋਂ 2 ਕੰਬਲ, ਖਾਣ ਵਾਲੀਆਂ ਵਸਤੂਆਂ ਅਤੇ ਨਿੱਜੀ ਉਦਯੋਗ ਦੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ, ਜੋ ਟਿਕਾਣੇ 'ਚ ਅੱਤਵਾਦੀ ਦੀ ਮੌਜੂਦਗੀ ਦਾ ਸੰਕੇਤ ਦਿੰਦੀਆਂ ਹਨ।
ਇਹ ਵੀ ਪੜ੍ਹੋ : ਦੇਸ਼ ਨੂੰ ਆਪਣੀ 'ਜਾਗੀਰ' ਸਮਝ ਰਹੀ ਹੈ ਭਾਜਪਾ : ਮਹਿਬੂਬਾ ਮੁਫ਼ਤੀ
ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੱਸ.ਪੀ.) ਨੇ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ,''ਸਾਡਾ ਮਿਸ਼ਨ ਸਾਡੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨਾ ਹੈ ਅਤੇ ਇਹ ਆਪਰੇਸ਼ਨ ਖੇਤਰ ਤੋਂ ਅੱਤਵਾਦ ਨੂੰ ਖ਼ਤਮ ਕਰਨ ਦੀਆਂ ਸਾਡੀਆਂ ਚੱਲ ਰਹੀਆਂ ਕੋਸ਼ਿਸ਼ਾਂ ਲਈ ਇਕ ਸ਼ਾਨਦਾਰ ਸਫ਼ਲਤਾ ਹੈ।'' ਕਿਸ਼ਤਵਾੜ ਪੁਲਸ ਨੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਸਾਰੇ ਵਾਸੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8