ਜੰਮੂ ਕਸ਼ਮੀਰ ਦੇ ਰਾਜੌਰੀ ''ਚ ਸੁਰੱਖਿਆ ਫ਼ੋਰਸਾਂ ਨੇ IED ਕੀਤਾ ਨਸ਼ਟ
Saturday, Apr 16, 2022 - 12:21 PM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ 'ਚ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਤੜਕੇ ਰਾਜੌਰੀ-ਗੁਰਦਾਨ ਸੜਕ ਕਿਨਾਰੇ ਰੱਖੀ ਗਈ ਇਕ ਆਈ.ਈ.ਡੀ. ਨਸ਼ਟ ਕਰ ਕੇ ਅੱਤਵਾਦੀ ਹਮਲੇ ਦੀ ਸਾਜਿਸ਼ ਅਸਫ਼ਲ ਕਰ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਅਨੁਸਾਰ, ਰਾਜੌਰੀ-ਗੁਰਦਾਨ ਸੜਕ 'ਤੇ ਗੁਰਦਾਨ ਚਾਵਾ ਪਿੰਡ 'ਚ ਸ਼ੁੱਕਰਵਾਰ ਰਾਤ ਕੁਝ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਅਤੇ ਫ਼ੌਜ ਦੇ ਜਵਾਨਾਂ ਦੇ ਸੰਯੁਕਤ ਦਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਇਸ ਦੌਰਾਨ ਉਨ੍ਹਾਂ ਨੂੰ ਸੜਕ ਕਿਨਾਰੇ ਰੱਖੀ ਇਕ ਸ਼ੱਕੀ ਵਸਤੂ ਬਾਰੇ ਪਤਾ ਲੱਗਾ। ਬੁਲਾਰੇ ਨੇ ਦੱਸਿਆ ਕਿ ਜਾਂਚ ਕਰਨ 'ਤੇ ਇਹ ਵਸਤੂ ਆਈ.ਈ.ਡੀ. ਨਿਕਲੀ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਇਸ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮਾਨਕ ਸੰਚਾਲਨ ਪ੍ਰਕਿਰਿਆ ਤੋਂ ਬਾਅਦ ਨਸ਼ਟ ਕਰ ਦਿੱਤਾ। ਬੁਲਾਰੇ ਅਨੁਸਾਰ, ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।