ਸ਼ੋਪੀਆਂ ''ਚ ਅੱਤਵਾਦੀਆਂ ਦੇ ਖ਼ੁਫ਼ੀਆ ਟਿਕਾਣੇ ਨੂੰ ਸੁਰੱਖਿਆ ਬਲਾਂ ਨੇ ਕੀਤਾ ਤਬਾਹ

Sunday, Nov 17, 2024 - 10:04 PM (IST)

ਸ਼ੋਪੀਆਂ ''ਚ ਅੱਤਵਾਦੀਆਂ ਦੇ ਖ਼ੁਫ਼ੀਆ ਟਿਕਾਣੇ ਨੂੰ ਸੁਰੱਖਿਆ ਬਲਾਂ ਨੇ ਕੀਤਾ ਤਬਾਹ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਕੇਲਰ ਫੋਰੈਸਟ ਖੇਤਰ 'ਚ ਅੱਤਵਾਦੀਆਂ ਦੇ ਇਕ ਖ਼ੁਫ਼ੀਆ ਟਿਕਾਣੇ ਦਾ ਪਤਾ ਲਗਾ ਕੇ ਉਸ ਨੂੰ ਨਸ਼ਟ ਕਰ ਦਿੱਤਾ। ਇਹ ਕਾਰਵਾਈ ਇਕ ਖਾਸ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ।

ਰਿਪੋਰਟ ਮੁਤਾਬਕ, ਸੁਰੱਖਿਆ ਬਲਾਂ ਨੇ ਆਪਰੇਸ਼ਨ ਦੌਰਾਨ ਜੰਗਲ ਦੇ ਅੰਦਰ ਇਕ ਖ਼ੁਫ਼ੀਆ ਟਿਕਾਣੇ ਦਾ ਪਤਾ ਲਗਾਇਆ, ਜਿੱਥੋਂ ਕੁਝ ਭਾਂਡੇ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ। ਹਾਲਾਂਕਿ ਇਸ ਤੋਂ ਪਹਿਲਾਂ ਹੀ ਅੱਤਵਾਦੀ ਉੱਥੋਂ ਭੱਜਣ ਵਿਚ ਕਾਮਯਾਬ ਹੋ ਗਏ।

ਖ਼ੁਫ਼ੀਆ ਟਿਕਾਣੇ ਨੂੰ ਕੀਤਾ ਨਸ਼ਟ
ਅਧਿਕਾਰੀਆਂ ਮੁਤਾਬਕ ਇਹ ਆਪਰੇਸ਼ਨ ਐਤਵਾਰ ਸਵੇਰੇ ਸ਼ੁਰੂ ਕੀਤਾ ਗਿਆ। ਖੁਫੀਆ ਸੂਚਨਾ ਮਿਲੀ ਸੀ ਕਿ ਅੱਤਵਾਦੀਆਂ ਨੇ ਇਲਾਕੇ 'ਚ ਆਪਣਾ ਟਿਕਾਣਾ ਬਣਾ ਲਿਆ ਹੈ। ਸੁਰੱਖਿਆ ਬਲਾਂ ਨੇ ਜਦੋਂ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਤਾਂ ਜੰਗਲ ਦੇ ਅੰਦਰ ਲੁਕਿਆ ਇਹ ਟਿਕਾਣਾ ਸਾਹਮਣੇ ਆਇਆ।

ਇਹ ਵੀ ਪੜ੍ਹੋ : 'Pushpa 2' ਦੇ ਟ੍ਰੇਲਰ ਰਿਲੀਜ਼ ਤੋਂ ਪਹਿਲਾਂ ਹੰਗਾਮਾ, ਗਾਂਧੀ ਮੈਦਾਨ 'ਚ ਚੱਲੀਆਂ ਚੱਪਲਾਂ (ਵੀਡੀਓ)

ਟਿਕਾਣੇ ਨੂੰ ਤਬਾਹ ਕਰਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੀ ਤਰ੍ਹਾਂ ਨਾਲ ਖੇਤਰ ਨੂੰ ਘੇਰ ਲਿਆ ਅਤੇ ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਜਾਰੀ ਰੱਖੀ ਕਿ ਕੋਈ ਹੋਰ ਸ਼ੱਕੀ ਅੱਤਵਾਦੀ ਉੱਥੇ ਮੌਜੂਦ ਨਾ ਹੋਵੇ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਬਰਾਮਦ ਕੀਤੇ ਗਏ ਸਾਮਾਨ ਤੋਂ ਸਪੱਸ਼ਟ ਹੈ ਕਿ ਅੱਤਵਾਦੀਆਂ ਨੂੰ ਲੁਕਾਉਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਸ ਟਿਕਾਣੇ ਦੀ ਵਰਤੋਂ ਕੀਤੀ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਆਪਰੇਸ਼ਨ ਦਾ ਉਦੇਸ਼ ਇਲਾਕੇ 'ਚ ਸਰਗਰਮ ਅੱਤਵਾਦੀ ਅਨਸਰਾਂ ਨੂੰ ਕਮਜ਼ੋਰ ਕਰਨਾ ਅਤੇ ਸਥਾਨਕ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਦੱਸਣਯੋਗ ਹੈ ਕਿ ਸ਼ੋਪੀਆਂ ਜ਼ਿਲ੍ਹਾ ਕਸ਼ਮੀਰ ਘਾਟੀ ਵਿਚ ਅੱਤਵਾਦ ਤੋਂ ਪ੍ਰਭਾਵਿਤ ਇਲਾਕਿਆਂ ਵਿਚੋਂ ਇਕ ਹੈ।

ਅਜਿਹੀ ਕਾਰਵਾਈ ਅੱਤਵਾਦੀ ਸੰਗਠਨਾਂ ਦੀਆਂ ਗਤੀਵਿਧੀਆਂ 'ਤੇ ਕਾਬੂ ਪਾਉਣ ਅਤੇ ਖੇਤਰ 'ਚ ਸ਼ਾਂਤੀ ਬਣਾਈ ਰੱਖਣ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ। ਸੁਰੱਖਿਆ ਬਲਾਂ ਨੇ ਸਥਾਨਕ ਨਿਵਾਸੀਆਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਖੇਤਰ ਨੂੰ ਅੱਤਵਾਦ ਮੁਕਤ ਬਣਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Sandeep Kumar

Content Editor

Related News