ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਪੁੰਛ ਜ਼ਿਲ੍ਹੇ ''ਚ ਅੱਤਵਾਦੀ ਟਿਕਾਣੇ ਦਾ ਲਗਾਇਆ ਪਤਾ

Tuesday, Apr 02, 2024 - 04:55 PM (IST)

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਪੁੰਛ ਜ਼ਿਲ੍ਹੇ ''ਚ ਅੱਤਵਾਦੀ ਟਿਕਾਣੇ ਦਾ ਲਗਾਇਆ ਪਤਾ

ਮੇਂਢਰ (ਭਾਸ਼ਾ)- ਜੰਮੂ ਕਸ਼ਮੀਰ 'ਚ ਕੁਝ ਸ਼ੱਕੀ ਲੋਕਾਂ ਦੀ ਆਵਾਜਾਈ ਬਾਰੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਫ਼ੋਰਸਾਂ ਨੇ ਪੁੰਛ ਜ਼ਿਲ੍ਹੇ 'ਚ ਇਕ ਅੱਤਵਾਦੀ ਟਿਕਾਣੇ ਦਾ ਪਤਾ ਲਗਾਇਆ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਅਤੇ ਰਾਸ਼ਟਰੀ ਰਾਈਫ਼ਲਜ਼ ਵਲੋਂ ਮੇਂਢਰ ਉਪਮੰਡਲ ਦੇ ਤਵੀ ਅਤੇ ਉੱਪਰੀ ਗੁਰਸਾਈ ਦੇ ਜੰਗਲਾਤ ਖੇਤਰ 'ਚ ਇਕ ਸੰਯੁਕਤ ਮੁਹਿੰਮ ਚਲਾਈ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਇਕ ਗੁਫ਼ਾ 'ਚ ਅੱਤਵਾਦੀ ਟਿਕਾਣੇ ਦਾ ਪਤਾ ਲੱਗਾ, ਜਿੱਥੋਂ ਕੁਝ ਕੱਪੜੇ ਅਤੇ ਖਾਣੇ ਦਾ ਸਾਮਾਨ ਬਰਾਮਦ ਹੋਇਆ। ਹਾਲਾਂਕਿ ਕੋਈ ਹਥਿਆਰ ਅਤੇ ਗੋਲਾ ਬਾਰੂਦ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News