ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ, 2 ਜਵਾਨ ਜ਼ਖਮੀ
Saturday, Dec 26, 2020 - 02:10 PM (IST)
ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਸ਼ੋਪੀਆਂ 'ਚ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਦੇ ਅੱਤਵਾਦੀਆਂ ਨਾਲ ਸ਼ੁੱਕਰਵਾਰ ਤੋਂ ਜਾਰੀ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ। ਇਸ ਮੁਕਾਬਲੇ 'ਚ 2 ਜਵਾਨ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਅਨੁਸਾਰ ਸ਼ੋਪੀਆਂ ਦੇ ਜੰਗਲਾਂ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਾਂਝੀ ਮੁਹਿੰਮ ਚਲਾਈ ਸੀ। ਸੁਰੱਖਿਆ ਫੋਰਸ ਦੇ ਜਵਾਨ ਇਕ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਦਸਤਿਆਂ ਨੇ ਵੀ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਦਰਮਿਆਨ ਮੁਕਾਬਲੇ 'ਚ ਫ਼ੌਜ ਦੇ 2 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫ਼ੌਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਲਾਂਚ ਕੀਤੀ ਆਯੂਸ਼ਮਾਨ ਭਾਰਤ ਯੋਜਨਾ, ਜੰਮੂ ਦੇ ਲੋਕਾਂ ਨੂੰ ਮਿਲਣਗੇ ਇਹ ਫ਼ਾਇਦੇ
ਉਨ੍ਹਾਂ ਨੇ ਦੱਸਿਆ ਕਿ ਬਾਅਦ 'ਚ ਅੱਤਵਾਦੀ ਨੇੜੇ ਦੇ ਇਕ ਮਕਾਨ ਅੰਦਰ ਚੱਲੇ ਗਏ ਹਨ੍ਹੇਰਾ ਹੋਣ ਕਾਰਨ ਮੁਹਿੰਮ ਰੋਕ ਦਿੱਤੀ ਗਈ। ਇਸ ਤੋਂ ਪਹਿਲਾਂ ਅੱਤਵਾਦੀਆਂ ਦੇ ਦੌੜਨ ਦੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਇਲਾਕੇ ਤੋਂ ਬਾਹਰ ਨਿਕਲਣ ਵਾਲੇ ਸਾਰੇ ਰਸਤਿਆਂ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਇਲਾਕੇ ਦੇ ਲੋਕਾਂ ਨੂੰ ਸੁਰੱਖਿਆ ਥਾਂਵਾਂ 'ਤੇ ਲਿਜਾਇਆ ਗਿਆ। ਸਵੇਰ ਹੋਣ 'ਤੇ ਸੁਰੱਖਿਆ ਦਸਤਿਆਂ ਨੇ ਮੁੜ ਮੁਹਿੰਮ ਸ਼ੁਰੂ ਕੀਤੀ ਅਤੇ ਜਿਸ ਮਕਾਨ 'ਚ ਅੱਤਵਾਦੀ ਵੜੇ ਸਨ, ਉਸ ਨੂੰ ਵਿਸਫੋਟ ਨਾਲ ਉੱਡਾ ਦਿੱਤਾ। ਜਿਸ ਤੋਂ ਬਾਅਦ ਹੋਰ ਅੱਤਵਾਦੀ ਦੂਜੀ ਜਗ੍ਹਾ ਜਾ ਲੁਕੇ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ 'ਚ ਅਲ-ਬਦਰ ਸਮੂਹ ਦੇ 2 ਅੱਤਵਾਦੀ ਮਾਰੇ ਗਏ ਹਨ। ਅੰਤਿਮ ਰਿਪੋਰਟ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਸਮਰਥਨ 'ਚ ਬੋਲੇ ਰਾਹੁਲ- ਸਰਕਾਰ ਨੂੰ ਸੁਣਨਾ ਪਵੇਗਾ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ