ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ ਹਿਜ਼ਬੁਲ ਮੁਜਾਹੀਦੀਨ ਦਾ ਅੱਤਵਾਦੀ ਗ੍ਰਿਫ਼ਤਾਰ
Thursday, Dec 17, 2020 - 10:50 AM (IST)
ਅਨੰਤਨਾਗ- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਤੋਂ ਬਾਅਦ ਹਿਜ਼ਬੁਲ ਮੁਜਾਹੀਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਤੜਕੇ ਕਰੀਬ 2 ਵਜੇ ਅਨੰਤਨਾਗ ਦੇ ਗੁੰਡ ਬਾਬਾ ਖਲੀਲ ਨੇੜੇ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਗਸ਼ਤੀ ਦਲ 'ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ
ਬਾਅਦ 'ਚ ਇਕ ਅੱਤਵਾਦੀ ਨੂੰ ਜ਼ਖਮੀ ਹਾਲਤ 'ਚ ਦੇਖਿਆ ਗਿਆ, ਜਿਸ ਦੀ ਪਛਾਣ ਪੁਲਵਾਮਾ ਵਾਸੀ ਜ਼ਹੀਰ ਅੱਬਾਸ ਲੋਨ ਦੇ ਰੂਪ 'ਚ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵਾਧੂ ਸੁਰੱਖਿਆ ਦਸਤੇ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਘੇਰਾਬੰਦੀ ਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਜ਼ਖਮੀ ਅੱਤਵਾਦੀ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੂਰੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ